ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਮਾਧੋਪੁਰ, 3 ਸਤੰਬਰ (ਮਹਿਰਾ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਜ਼ਿਲ੍ਹਾ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਥੇ ਹੀ ਉਨ੍ਹਾਂ ਨੇ ਰਾਵੀ ਦਰਿਆ ਉਤੇ ਬਣੇ ਮਾਧੋਪੁਰ ਹੈੱਡਵਰਕਸ ਦੇ ਹੜ੍ਹ ਨਾਲ ਟੁੱਟੇ ਗੇਟਾਂ ਅਤੇ ਹੈੱਡ ਵਰਕਸ ਡਾਊਨ ਸਟਰੀਮ ਨੂੰ ਛੱਡੇ ਜਾ ਰਹੇ ਪਾਣੀ ਸੰਬੰਧੀ ਜ਼ਿਲ੍ਹਾ ਅਧਿਕਾਰੀਆਂ ਤੋਂ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।