JALANDHAR WEATHER

ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਦੀ ਸ਼ਲਾਘਾ

ਧਰਮਗੜ੍ਹ (ਸੰਗਰੂਰ), 3 ਸਤੰਬਰ (ਗੁਰਜੀਤ ਸਿੰਘ ਚਹਿਲ)-ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਹੜ੍ਹ ਪੀੜਤਾਂ ਲਈ ਨਿਭਾਈ ਜਾ ਰਹੀ ਨਿਸ਼ਕਾਮ ਸੇਵਾ ਦੀ ਸ਼ਲਾਘਾ ਕਰਦਿਆਂ ਟਰੱਸਟ ਦੇ ਸੇਵਾਦਾਰ ਭਾਈ ਹਰਜੀਤ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਸਰਹੱਦੀ ਖੇਤਰਾਂ 'ਚ ਆਏ ਹੜ੍ਹਾਂ ਦੌਰਾਨ ਟਰੱਸਟ ਵਲੋਂ ਚਲਾਏ ਗਏ ਇਨਸਾਨੀ ਅਤੇ ਹੋਰਨਾਂ ਰਾਹਤ ਕੰਮਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ।

ਸੂਬੇ ਦੇ ਰਾਜਪਾਲ ਨੇ ਦੀਨਾਨਗਰ ਵਿਖੇ ਬੜੂ ਸਾਹਿਬ ਟਰੱਸਟ ਵਲੋਂ ਬਣਾਏ ਰਾਹਤ ਕੈਂਪਾਂ ਦਾ ਦੌਰਾ ਕਰਦਿਆਂ ਤਸੱਲੀ ਪ੍ਰਗਟ ਕੀਤੀ ਤੇ ਟਰੱਸਟ ਵਲੋਂ ਮਨੁੱਖਤਾ ਦੀ ਭਲਾਈ ਲਈ ਨਿਰੰਤਰ ਚੱਲ ਰਹੇ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਉਕਤ ਟਰੱਸਟ ਵਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਅਤੇ ਗੁਰਦਾਸਪੁਰ ਤਹਿਸੀਲ ਦੇ ਕਰੀਬ 35 ਪਿੰਡਾਂ 'ਚੋਂ 1100 ਵਿਅਕਤੀਆਂ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ, ਜਲਾਲਾਬਾਦ ਅਤੇ ਫਾਜ਼ਿਲਕਾ ਤਹਿਸੀਲ ਦੇ 32 ਪਿੰਡਾਂ 'ਚੋਂ 800 ਦੇ ਕਰੀਬ ਵਿਅਕਤੀਆਂ ਨੂੰ, ਅੰਮ੍ਰਿਤਸਰ ਜ਼ਿਲ੍ਹੇ ਦੀ ਰਮਦਾਸ, ਲੋਪੋਕੇ ਅਤੇ ਅਜਨਾਲਾ ਤਹਿਸੀਲ ਦੇ 50 ਪਿੰਡਾਂ 'ਚੋਂ 2500 ਤੋਂ ਵੱਧ ਵਿਅਕਤੀਆਂ ਨੂੰ ਰੈਸਕਿਊ ਕੀਤਾ ਅਤੇ 1500 ਤੋਂ ਵਧੇਰੇ ਰਾਸ਼ਨ ਦੀਆਂ ਕਿੱਟਾਂ ਅਤੇ ਲੰਗਰ ਵੰਡਿਆ। ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹੇ 'ਚ ਵੀ ਟਰੱਸਟ ਵਲੋਂ ਰੈਸਕਿਊ ਆਪ੍ਰੇਸ਼ਨ ਚੱਲ ਰਿਹਾ ਹਨ, ਜਿਸ ਨਾਲ ਹੁਣ ਤੱਕ 500 ਵਿਅਕਤੀਆਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਜਗ੍ਹਾ ਉਤੇ ਪਹੁੰਚਾਇਆ ਗਿਆ ਹੈ।

ਉਕਤ ਹੜ੍ਹ ਪਿੰਡਾਂ 'ਚ ਹੜ੍ਹ ਪੀੜਤਾਂ ਨੂੰ ਘਰੋਂ-ਘਰੀਂ ਲੰਗਰ, ਦੁੱਧ, ਪਾਣੀ, ਰਾਹਤ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਬੇੜੀਆਂ ਰਾਹੀਂ ਲਿਜਾ ਕੇ ਵੰਡਿਆ ਜਾ ਰਿਹਾ ਹੈ। ਹੁਣ ਤੱਕ ਟਰੱਸਟ ਵਲੋਂ ਕਰੀਬ 5 ਹਜ਼ਾਰ ਦੇ ਕਰੀਬ ਵਿਅਕਤੀਆਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਜਗ੍ਹਾ ਉਤੇ ਪਹੁੰਚਾਇਆ ਜਾ ਚੁੱਕਾ ਹੈ। ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਆਈ.ਏ.ਐੱਸ. ਅਫਸਰ ਜਸਪਿੰਦਰ ਸਿੰਘ (ਸਾਬਕਾ ਵਿਦਿਆਰਥੀ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ) ਨੇ ਟਰੱਸਟ ਦੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ