JALANDHAR WEATHER

ਵਿਧਾਇਕਾ ਮਾਣੂੰਕੇ ਵਲੋਂ ਏ.ਡੀ.ਸੀ. ਤੇ ਐਸ.ਡੀ.ਐਮ. ਨਾਲ ਦਰਿਆ ਦੇ ਬੰਨ੍ਹ ਦਾ ਦੌਰਾ

ਜਗਰਾਉਂ (ਲੁਧਿਆਣਾ), 3 ਸਤੰਬਰ (ਕੁਲਦੀਪ ਸਿੰਘ ਲੋਹਟ)-ਹਲਕਾ ਜਗਰਾਉਂ ਦੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਪ੍ਰੋਫੈਸਰ ਸੁਖਵਿੰਦਰ ਸਿੰਘ ਵਲੋਂ ਆਪਣੀ ਟੀਮ ਅਤੇ ਵਲੰਟੀਅਰਾਂ ਨਾਲ ਹੜ੍ਹ ਦੀ ਮਾਰ ਝੱਲ ਰਹੇ ਸਤਲੁਜ ਦਰਿਆ ਨਾਲ ਲੱਗਦੇ ਹਲਕੇ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਪਿਛਲੇ 5 ਦਿਨਾਂ ਤੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਅੱਜ ਵਿਧਾਇਕਾ ਮਾਣੂੰਕੇ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਕੁਲਪ੍ਰੀਤ ਸਿੰਘ, ਐਸ.ਡੀ.ਐਮ. ਜਗਰਾਉਂ ਕਰਨਦੀਪ ਸਿੰਘ ਸਮੇਤ ਹੋਰ ਅਧਿਕਾਰੀਆਂ ਨਾਲ ਸਤਲੁਜ ਦਰਿਆ ਨਾਲ ਲੱਗਦੇ ਕੰਨੀਆਂ ਹੁਸੈਨੀ, ਸ਼ੇਰੇਵਾਲ, ਤਿਹਾੜਾ, ਪਰਜੀਆਂ, ਹਿਆਤੇਵਾਲ, ਮਧੇਪੁਰ, ਕੰਨੀਆਂ ਖੁਰਦ, ਬਾਘੀਆਂ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ 'ਤੇ ਹੀ ਹੱਲ ਕੀਤੀਆਂ ਅਤੇ ਰੋਜ਼ਮਰ੍ਹਾ ਦੀ ਲੋੜ ਲਈ ਜ਼ਰੂਰੀ ਸਾਮਾਨ ਵੀ ਮੁਹੱਈਆ ਕਰਵਾਇਆ ਗਿਆ।

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਹੜ੍ਹ ਕਾਰਨ ਜਿਨ੍ਹਾਂ ਲੋਕਾਂ ਦੇ ਘਰ ਢਹਿ ਗਏ ਹਨ, ਉਨ੍ਹਾਂ ਦੀ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਲੋੜਵੰਦਾਂ ਨੂੰ ਮੁਆਵਜ਼ਾ ਦਿਵਾਇਆ ਜਾ ਸਕੇ। ਵਿਧਾਇਕਾ ਮਾਣੂੰਕੇ ਵਲੋਂ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਕੀਤੀ ਕਿ ਜਿਨ੍ਹਾਂ ਕਿਸਾਨ ਭਰਾਵਾਂ ਦੀਆਂ ਫਸਲਾਂ ਹੜ੍ਹ ਕਾਰਨ ਬਰਬਾਦ ਹੋ ਗਈਆਂ ਹਨ, ਉਨ੍ਹਾਂ ਨੂੰ ਵੀ ਮੁਆਵਜ਼ਾ ਦਿਵਾਉਣ ਲਈ ਉਪਰਾਲੇ ਕੀਤੇ ਜਾਣ। ਉਨ੍ਹਾਂ ਵਲੋਂ ਮੌਕੇ ਉਤੇ ਕਰੇਨ ਮੰਗਵਾ ਕੇ ਦਰਿਆ ਦੇ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਮਿੱਟੀ ਲਗਵਾਈ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ