JALANDHAR WEATHER

ਦਰਿਆ ਬਿਆਸ 'ਚ ਪਾਣੀ ਦਾ ਪੱਧਰ ਡੇਢ ਫੁੱਟ ਘਟਿਆ, ਲੋਕਾਂ ਨੇ ਰਾਹਤ ਕੀਤੀ ਮਹਿਸੂਸ - ਡੀ.ਸੀ. ਕਪੂਰਥਲਾ

ਕਪੂਰਥਲਾ, 3 ਸਤੰਬਰ (ਅਮਰਜੀਤ ਕੋਮਲ)-ਦਰਿਆ ਬਿਆਸ ਵਿਚ ਪਿਛਲੇ ਦਿਨਾਂ ਤੋਂ ਹੜ੍ਹ ਦੇ ਪਾਣੀ ਵਿਚ ਡੇਢ ਫੁੱਟ ਕਮੀ ਆਉਣ ਕਾਰਨ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ ਪਰ ਬਾਰਿਸ਼ ਦੇ ਬਾਵਜੂਦ ਵੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਵਿਚ ਰਾਹਤ ਕਾਰਜ ਜੰਗੀ ਪੱਧਰ 'ਤੇ ਚਲਾਏ ਜਾ ਰਹੇ ਹਨ। ਇਹ ਜਾਣਕਾਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਐਸ.ਐਸ.ਪੀ. ਗੌਰਵ ਤੂਰਾ ਨਾਲ ਜ਼ਿਲ੍ਹੇ ਦੇ ਮੰਡ ਬਾਊਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਕਹੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿਚ ਚੱਲ ਰਹੇ ਰਾਹਤ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ।

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਤੇ ਲੋਕਾਂ ਨੂੰ ਲੋੜ ਅਨੁਸਾਰ ਹਰ ਤਰ੍ਹਾਂ ਦੀ ਰਾਹਤ ਸਮੱਗਰੀ ਵੱਖ-ਵੱਖ ਥਾਵਾਂ 'ਤੇ ਸਮੇਂ-ਸਿਰ ਪਹੁੰਚਾਈ ਜਾ ਰਹੀ ਹੈ। ਦੋਵਾਂ ਅਧਿਕਾਰੀਆਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਸ ਮੁਸ਼ਕਿਲ ਦੀ ਘੜੀ ਵਿਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਵਚਨਬੱਧ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ