JALANDHAR WEATHER

ਹੜ੍ਹ ਪੀੜਤਾਂ ਦੀ ਮਦਦ ਲਈ ਪਹੁੰਚੇ ਫ਼ਿਲਮੀ ਕਲਾਕਾਰ ਪ੍ਰਿੰਸ ਕੰਵਲਜੀਤ

ਫ਼ਿਰੋਜ਼ਪੁਰ, 4 ਸਤੰਬਰ (ਗੁਰਿੰਦਰ ਸਿੰਘ)- ਹੜ੍ਹਾਂ ਦੀ ਮਾਰ ਹੇਠ ਆਏ ਪੀੜਤਾਂ ਦੀ ਮਦਦ ਲਈ ਪੰਜਾਬੀ ਗਾਇਕ ਅਤੇ ਫਿਲਮੀ ਕਲਾਕਾਰ ਵੀ ਅੱਗੇ ਆ ਰਹੇ ਹਨ। ਪੰਜਾਬੀ ਫ਼ਿਲਮਾਂ ਦੇ ਕਲਾਕਾਰ ਅਤੇ ਲੇਖਕ ਪ੍ਰਿੰਸ ਕੰਵਲਜੀਤ ਸਿੰਘ ਬੀਤੀ ਸ਼ਾਮ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਵਿਚ ਪਹੁੰਚੇ ਅਤੇ ਉਹ ਆਪਣੇ ਸਾਥੀਆਂ ਸਮੇਤ ਬੇੜੀ ਦੇ ਰਸਤੇ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਤੱਕ ਪਹੁੰਚੇ, ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਜ਼ਰੂਰੀ ਸਮਾਨ ਤਰਪਾਲਾਂ, ਮੱਛਰਦਾਨੀਆਂ ਅਤੇ ਹੋਰ ਸੁੱਕੀ ਰਸਦ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਅਦਾਕਾਰ ਹਰਿੰਦਰ ਭੁੱਲਰ, ਗੁਰਨਾਮ ਸਿੱਧੂ ਤੇ ਡਾ. ਸੁਰਜੀਤ ਸਿੰਘ ਸਿੱਧੂ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ