JALANDHAR WEATHER

ਬਿਹਾਰ: ਸੜਕ ਹਾਦਸੇ ਵਿਚ ਪੰਜ ਕਾਰੋਬਾਰੀਆਂ ਦੀ ਮੌਤ

ਪਟਨਾ, 4 ਸਤੰਬਰ- ਪਟਨਾ ਵਿਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿਚ ਪੰਜ ਕਾਰੋਬਾਰੀਆਂ ਦੀ ਦਰਦਨਾਕ ਮੌਤ ਹੋ ਗਈ। ਇਹ ਘਟਨਾ ਪਟਨਾ-ਗਯਾ-ਦੋਭੀ ਚਾਰ ਮਾਰਗੀ ’ਤੇ ਵਾਪਰੀ ਤੇ ਸਾਰੇ ਮ੍ਰਿਤਕ ਕੀਟਨਾਸ਼ਕਾਂ ਅਤੇ ਖੇਤੀਬਾੜੀ ਉਤਪਾਦਾਂ ਦੇ ਕਾਰੋਬਾਰੀ ਸਨ।

ਜਾਣਕਾਰੀ ਅਨੁਸਾਰ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਟੁਕੜੇ-ਟੁਕੜੇ ਹੋ ਗਏ। ਸਥਾਨਕ ਲੋਕਾਂ ਨੇ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਕਾਰ ਵਿਚੋਂ ਲਾਸ਼ਾਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ਦੌਰਾਨ ਸਾਰੀਆਂ ਲਾਸ਼ਾਂ ਕਾਰ ਵਿਚ ਫਸ ਗਈਆਂ। ਕਟਰ ਅਤੇ ਕਰੇਨ ਦੀ ਮਦਦ ਨਾਲ ਲਾਸ਼ਾਂ ਨੂੰ ਕਾਰ ਵਿਚੋਂ ਬਾਹਰ ਕੱਢਿਆ ਗਿਆ। ਪੁਲਿਸ ਨੇ ਤੁਰੰਤ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ਾਂ ਦੇ ਨੇੜੇ ਮਿਲੇ ਮੋਬਾਈਲ ਅਤੇ ਦਸਤਾਵੇਜ਼ਾਂ ਤੋਂ ਉਨ੍ਹਾਂ ਦੀ ਪਛਾਣ ਕੀਤੀ ਗਈ ਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਚਸ਼ਮਦੀਦਾਂ ਦੇ ਅਨੁਸਾਰ, ਟੱਕਰ ਤੋਂ ਬਾਅਦ ਇਕ ਜ਼ੋਰਦਾਰ ਧਮਾਕਾ ਹੋਇਆ ਅਤੇ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਪੁਲਿਸ ਨੂੰ ਕਾਰ ਵਿਚ ਫਸੀਆਂ ਲਾਸ਼ਾਂ ਨੂੰ ਕੱਢਣ ਲਈ ਕਾਫ਼ੀ ਜੱਦੋ-ਜਹਿਦ ਕਰਨੀ ਪਈ। ਗੈਸ ਕਟਰ ਨਾਲ ਕਾਰ ਨੂੰ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ