JALANDHAR WEATHER

ਪੰਜਾਬ ਦੇ ਰਾਜਪਾਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੰਜ ਜ਼ਿਲ੍ਹਿਆਂ ਦੀ ਸੌਂਪੀ ਹੜ੍ਹ ਰਿਪੋਰਟ, ਕੁਲਦੀਪ ਸਿੰਘ ਧਾਲੀਵਾਲ ਨੇ 2000 ਕਰੋੜ ਰੁਪਏ ਪੈਕਜ ਦੀ ਕੀਤੀ ਮੰਗ

ਰਾਜਾਸਾਂਸੀ, (ਅੰਮ੍ਰਿਤਸਰ), 4 ਸਤੰਬਰ (ਹਰਦੀਪ ਸਿੰਘ ਖੀਵਾ)- ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੰਜਾਬ ਦੇ ਪੰਜ ਜ਼ਿਲ੍ਹਿਆਂ ’ਚ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਫਿਰੋਜ਼ਪੁਰ ਵਿਚ ਹੜ੍ਹਾਂ ਦੀ ਸਥਿਤੀ ਬਾਰੇ ਇਕ ਵਿਸੇਸ਼ ਰਿਪੋਰਟ ਸੌਂਪੀ। ਰਾਜਪਾਲ ਨੇ ਕੇਂਦਰੀ ਮੰਤਰੀ ਨੂੰ ਇਨ੍ਹਾਂ ਜ਼ਿਲ੍ਹਿਆਂ ਵਿਚ ਹੜ੍ਹਾਂ ਕਾਰਨ ਹੋਏ ਜਾਨ-ਮਾਲ, ਫਸਲਾਂ ਅਤੇ ਬੁਨਿਆਦੀ ਢਾਂਚੇ ਦੇ ਹੋਏ ਵਿਆਪਕ ਨੁਕਸਾਨ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਫੌਜ, ਐਨ.ਡੀ.ਆਰ.ਐਫ ਅਤੇ ਹੋਰ ਏਜੰਸੀਆਂ ਦੁਆਰਾ ਸਾਂਝੇ ਤੌਰ ’ਤੇ ਚੱਲ ਰਹੇ ਰਾਹਤ ਅਤੇ ਪੁਨਰਵਾਸ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ।


ਦੱਸਣਯੋਗ ਹੈ ਕਿ ਪੰਜਾਬ ਦੇ ਰਾਜਪਾਲ ਨੇ 1 ਤੋਂ 4 ਸਤੰਬਰ, 2025 ਤੱਕ ਹੜ੍ਹ ਪ੍ਰਭਾਵਿਤ ਪੰਜ ਜ਼ਿਲ੍ਹਿਆਂ ਦਾ ਦੌਰਾ ਕੀਤਾ, ਜ਼ਮੀਨੀ ਸਥਿਤੀ ਦਾ ਨਿੱਜੀ ਤੌਰ ’ਤੇ ਜਾਇਜ਼ਾ ਲਿਆ, ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਕਰਨ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਸੀ। ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ. ਸ਼ਿਵਰਾਜ ਸਿੰਘ ਚੌਹਾਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲਣ ਅਤੇ ਉਨ੍ਹਾਂ ਦੀਆਂ ਤੁਰੰਤ ਜ਼ਰੂਰਤਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਦੌਰੇ ’ਤੇ ਹਨ। ਉਨ੍ਹਾਂ ਨੇ ਰਾਜ ਨੂੰ ਜਲਦੀ ਰਾਹਤ ਅਤੇ ਪੁਨਰਵਾਸ ਉਪਾਵਾਂ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਿਚ ਕੇਂਦਰ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।

ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੰਤਰੀ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਵੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਜਨਾਲਾ ਵਿਚ ਹੜ੍ਹ ਨਾਲ ਹੋਏ ਨੁਕਸਾਨ ਦੀ ਤੁਰੰਤ ਭਰਪਾਈ ਲਈ ਪਹਿਲੇ ਪੜਾਅ ਵਿਚ 2000 ਕਰੋੜ ਰੁਪਏ ਰਾਹਤ ਪੈਕਜ ਦੇਣ ਲਈ ਮੰਗ ਪੱਤਰ ਦਿੱਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਦੇ ਬਕਾਇਆ 60,000 ਕਰੋੜ ਰੁਪਏ ਕੇਂਦਰ ਸਰਕਾਰ ਤੋਂ ਤੁਰੰਤ ਜਾਰੀ ਕਰਵਾਉਣ ਲਈ ਵੀ ਮੰਗ ਪੱਤਰ ਦਿੱਤਾ ਗਿਆ ਹੈ। ‘ਅਜੀਤ’ ਨਾਲ ਗੱਲਬਾਤ ਕਰਦੇ ਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਨ ਲਈ ਪੈਸੇ ਦੀ ਬਹੁਤ ਲੋੜ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ