ਡੇਰਾ ਬਾਬਾ ਨਾਨਕ ਇਲਾਕੇ ਅੰਦਰ ਫਿਰ ਵਧਿਆ ਪਾਣੀ ਦਾ ਪੱਧਰ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 4 ਸਤੰਬਰ (ਹੀਰਾ ਸਿੰਘ ਮਾਂਗਟ)- ਬੀਤੇ ਦਿਨ ਰਾਵੀ ਦਰਿਆ ਵਿਚ ਆਏ ਹੜ੍ਹ ਕਾਰਨ ਜਿਥੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨੇੜਲੇ ਪਿੰਡ ਬੁਰੀ ਤਰ੍ਹਾਂ ਪਾਣੀ ਦੀ ਲਪੇਟ ਵਿਚ ਆ ਗਏ ਸਨ ਤੇ ਇਨ੍ਹਾਂ ਪਿੰਡਾਂ ਵਿਚ ਹੜ੍ਹ ਦੇ ਪਾਣੀ ਨੇ ਭਾਰੀ ਤਬਾਹੀ ਮਚਾਈ ਸੀ ਪਰ ਬੀਤੇ ਦਿਨੀਂ ਪਾਣੀ ਦਾ ਪੱਧਰ ਥੋੜਾ ਘੱਟ ਹੋਣ ਕਾਰਨ ਲੋਕਾਂ ਨੇ ਕੁਝ ਸੁੱਖ ਦਾ ਸਾਹ ਲਿਆ ਸੀ ਪਰ ਬੀਤੀ ਰਾਤ ਰਣਜੀਤ ਸਾਗਰ ਡੈਮ ਤੋਂ ਫਿਰ ਦੁਬਾਰਾ ਪਾਣੀ ਛੱਡੇ ਜਾਣ ਕਾਰਨ ਅੱਜ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਾਲ ਲੱਗਦੇ ਪਿੰਡ ਪੱਖੋਕੇ ਟਾਹਲੀ ਸਾਹਿਬ, ਖਾਸਾਵਾਲਾ, ਸ਼ਹਿਜ਼ਾਦਾ, ਰੱਤੜ ਛੱਤੜ ਦੇ ਨੀਵਿਆਂ ਥਾਵਾਂ ’ਤੇ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਕਾਰਨ ਪਾਣੀ ਨੇ ਹੁਣ ਫਿਰ ਦੁਬਾਰਾ ਖੇਤਾਂ ਵਿਚ ਵੜਨਾ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਲੋਕਾਂ ਵਿਚ ਇਕ ਵਾਰੀ ਫਿਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।