ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਜਨਾਲਾ ਦੇ ਪਿੰਡ ਘੋਹਨੇਵਾਲਾ ਪਹੁੰਚੇ


ਅਜਨਾਲਾ, ਰਮਦਾਸ, ਗੱਗੋਮਾਹਲ 4 ਸਤੰਬਰ (ਢਿੱਲੋਂ/ਵਾਹਲਾ/ਸੰਧੂ)- ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਭਿਆਨਕ ਹੜ੍ਹਾਂ ਵਲੋਂ ਮਚਾਈ ਤਬਾਹੀ ਦਾ ਜਾਇਜ਼ਾ ਲੈਣ ਲਈ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਪਿੰਡ ਘੋਹਨੇਵਾਲਾ ਪਹੁੰਚ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਜਪਾ ਓ.ਬੀ.ਸੀ ਮੋਰਚਾ ਦੇ ਸੂਬਾ ਪ੍ਰਧਾਨ ਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ 1 ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ ਅਤੇ ਸਾਬਕਾ ਸਰਪੰਚ ਪ੍ਰਿਥੀਪਾਲ ਸਿੰਘ ਘੋਹਨੇਵਾਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਹਨ।