JALANDHAR WEATHER

ਵਿਧਾਇਕ ਰਮਨ ਅਰੋੜਾ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਜਲੰਧਰ, 4 ਸਤੰਬਰ (ਚੰਦੀਪ ਭੱਲਾ)- ਵਿਧਾਇਕ ਰਮਨ ਅਰੋੜਾ ਨੂੰ ਬੀਤੇ ਦਿਨੀਂ ਪੰਜਾਬ ਹਰਿਆਣਾ ਹਾਈਕੋਰਟ ਤੋਂ ਰੇਗੁਲਰ ਜ਼ਮਾਨਤ ਮਿਲਣ ਤੋਂ ਥੋੜੀ ਰਾਹਤ ਮਹਿਸੂਸ ਹੋਈ ਸੀ ਕਿ ਅੱਜ ਤੜਕਸਾਰ ਵਿਧਾਇਕ ਰਮਨ ਅਰੋੜਾ ਨੂੰ ਐਸ. ਟੀ. ਐਫ਼. ਤੇ ਸੀ. ਆਈ. ਏ. ਸਟਾਫ਼ ਸਮੇਤ ਰਾਮਾਂ ਮੰਡੀ ਦੀ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ ਧਾਰਾ 351 ਆਈ. ਪੀ. ਸੀ. ਅਤੇ ਧਾਰਾ 308,(2) ,308 ,(6) ਦੇ ਤਹਿਤ ਥਾਣਾ ਰਾਮਾਂ ਮੰਡੀ ਵਿਖੇ ਦਰਜ ਕੀਤੇ ਗਏ ਇਕ ਹੋਰ ਕੇਸ ’ਚ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ, ਜਿਥੇ ਜੇ. ਐਮ. ਆਈ. ਸੀ. ਰਾਮਪਾਲ ਦੀ ਅਦਾਲਤ ਨੇ ਰਮਨ ਅਰੋੜਾ ਨੂੰ ਸੱਤ ਸਤੰਬਰ ਤੱਕ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜੇ ਜਾਣ ਦਾ ਹੁਕਮ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ