ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਲਈ ‘ਆਪ’ ਨੇਤਾ ਸੰਜੇ ਸਿੰਘ ਰਮਦਾਸ ਪੁੱਜੇ

ਅਜਨਾਲਾ, ਰਮਦਾਸ, ਗੱਗੋਮਾਹਲ 4 ਸਤੰਬਰ (ਢਿੱਲੋਂ/ ਵਾਹਲਾ/ਸੰਧੂ)- ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਰਮਦਾਸ ਪਹੁੰਚੇ ਹੋਏ ਹਨ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਮੇਤ ਹੋਰ ਪਾਰਟੀ ਆਗੂ ਵੀ ਉਹਨਾਂ ਦੇ ਨਾਲ ਮੌਜੂਦ ਹਨ।