ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤੇ ਰਵਨੀਤ ਸਿੰਘ ਬਿੱਟੂ ਵਲੋਂ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਡੇਰਾ ਬਾਬਾ ਨਾਨਕ, 4 ਸਤੰਬਰ (ਹੀਰਾ ਸਿੰਘ ਮਾਂਗਟ)-ਖੇਤੀਬਾੜੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰਾਲੇ ਦੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਡੇਰਾ ਬਾਬਾ ਨਾਨਕ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੂਬੇ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਸਾਬਕਾ ਲੋਕ ਸਭਾ ਮੈਂਬਰ ਸੁਨੀਲ ਜਾਖੜ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਬੱਬੂ, ਤਰੁਨ ਚੁੱਗ, ਰਵੀਕਰਨ ਸਿੰਘ ਕਾਹਲੋਂ, ਸਾਬਕਾ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਚੇਅਰਮੈਨ ਰਾਜੀਵ ਸ਼ਰਮਾ, ਬਘੇਲ ਸਿੰਘ, ਹੀਰਾ ਵਾਲੀਆ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।