ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਤੇ ਹਰਪ੍ਰੀਤ ਸਿੰਘ ਹੀਰੋ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਕਾਰਜ ਜਾਰੀ

ਮੱਖੂ, 4 ਸਤੰਬਰ (ਕੁਲਵਿੰਦਰ ਸਿੰਘ ਸੰਧੂ)-ਸੀਨੀਅਰ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਪੰਜਾਬ ਅਤੇ ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਜ਼ੀਰਾ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਸਾਥੀਆਂ ਸਮੇਤ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵਲੋਂ ਧੁੱਸੀ ਬੰਨ੍ਹ ਉਤੇ ਚੱਲ ਰਹੇ ਰਾਹਤ ਕਾਰਜਾਂ ਵਿਚ ਆਪਣਾ ਸਹਿਯੋਗ ਪਾਉਂਦਿਆਂ ਰੁਕਨੇ ਵਾਲੇ 10 ਕੁਇੰਟਲ ਲੋਹੇ ਦੀ ਤਾਰ, ਗੱਟਾ ਬਾਦਸ਼ਾਹ ਵਾਲੀ ਨੋਚ ਤੇ 400 ਲੀਟਰ ਡੀਜ਼ਲ ਅਤੇ 200 ਲੀਟਰ ਡੀਜ਼ਲ ਅਤੇ ਪੈਟਰੋਲ ਰਾਹਤ ਸਮੱਗਰੀ ਹੜ੍ਹ ਪੀੜਤਾਂ ਤੱਕ ਪਹੁੰਚਾਉਣ ਵਾਲੇ ਅਗਨ ਬੋਟ ਲਈ ਦਿੱਤਾ ਗਿਆ। ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਪੰਜਾਬ ਅਤੇ ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਜ਼ੀਰਾ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸਰਕਾਰ ਵਲੋਂ ਜੇਕਰ ਮੌਸਮ ਵਿਭਾਗ ਦੀਆਂ ਭਾਰੀ ਬਾਰਿਸ਼ਾਂ ਉਤੇ ਭਵਿੱਖਬਾਣੀ ਨੂੰ ਲੈ ਕੇ ਡੈਮਾਂ ਵਿਚੋਂ ਪਾਣੀ ਦਾ ਪੱਧਰ ਪਹਿਲਾਂ ਹੀ ਘੱਟ ਕੀਤਾ ਹੁੰਦਾ ਤਾਂ ਪੰਜਾਬ ਵਿਚ ਹੜ੍ਹਾਂ ਦੀ ਨੌਬਤ ਨਾ ਆਉਂਦੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।