JALANDHAR WEATHER

ਈ.ਡੀ. ਵਲੋਂ ਸਾਧੂ ਸਿੰਘ ਧਰਮਸੌਤ ਸਮੇਤ 4 ਵਿਰੁੱਧ ਅਦਾਲਤ 'ਚ ਪਟੀਸ਼ਨ ਦਾਇਰ

ਜਲੰਧਰ, 4 ਸਤੰਬਰ-ਈ.ਡੀ. ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੌਤ ਵਿਰੁੱਧ ਇਕ ਹੋਰ ਵੱਡੀ ਕਾਰਵਾਈ ਕੀਤੀ ਹੈ। ਦਰਅਸਲ, 22 ਅਗਸਤ, 2025 ਨੂੰ ਜਲੰਧਰ ਸਥਿਤ ਈ.ਡੀ. ਦਫ਼ਤਰ ਨੇ ਮੋਹਾਲੀ ਦੀ ਵਿਸ਼ੇਸ਼ ਅਦਾਲਤ (ਪੀ.ਐਮ.ਐਲ.ਏ.) ਵਿਚ ਉਨ੍ਹਾਂ ਵਿਰੁੱਧ ਇਕ ਮੁਕੱਦਮਾ ਸ਼ਿਕਾਇਤ ਯਾਨੀ ਪੂਰਕ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਚਾਰਜਸ਼ੀਟ ਵਿਚ ਧਰਮਸੌਤ ਦੇ ਨਾਲ ਚਾਰ ਹੋਰਾਂ ਦੇ ਨਾਮ ਵੀ ਸ਼ਾਮਿਲ ਹਨ। ਜਾਣਕਾਰੀ ਅਨੁਸਾਰ, ਇਹ ਮਾਮਲਾ ਮਨੀ ਲਾਂਡਰਿੰਗ ਦਾ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਧਰਮਸੌਤ ਦਾ ਨਾਮ ਇਸ ਮਾਮਲੇ ਵਿਚ ਆਇਆ ਹੈ। ਇਸ ਤੋਂ ਪਹਿਲਾਂ 13 ਮਾਰਚ, 2024 ਨੂੰ ਈ.ਡੀ. ਨੇ ਉਨ੍ਹਾਂ ਵਿਰੁੱਧ ਪਹਿਲੀ ਚਾਰਜਸ਼ੀਟ ਦਾਇਰ ਕੀਤੀ ਸੀ। ਉਸ ਮਾਮਲੇ ਵਿਚ ਮੋਹਾਲੀ ਦੀ ਪੀ.ਐਮ.ਐਲ.ਏ. ਅਦਾਲਤ ਨੇ ਦੋਸ਼ ਆਇਦ ਕੀਤੇ ਹਨ। ਹੁਣ ਦੂਜੀ ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ ਧਰਮਸੌਤ ਦੀਆਂ ਮੁਸ਼ਕਿਲਾਂ ਹੋਰ ਵੀ ਡੂੰਘੀਆਂ ਹੋ ਗਈਆਂ ਹਨ।

ਈ.ਡੀ. ਨੇ ਇਹ ਪੂਰੀ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਦੀਆਂ ਐਫ.ਆਈ.ਆਰਜ਼ ਦੇ ਆਧਾਰ 'ਤੇ ਸ਼ੁਰੂ ਕੀਤੀ ਸੀ। ਇਹ ਐਫ.ਆਈ.ਆਰ. ਭਾਰਤੀ ਦੰਡ ਸੰਹਿਤਾ (ਆਈ.ਪੀ.ਸੀ.) ਅਤੇ ਭ੍ਰਿਸ਼ਟਾਚਾਰ ਰੋਕਥਾਮ ਐਕਟ, 1988 ਦੀਆਂ ਧਾਰਾਵਾਂ ਤਹਿਤ ਦਰਜ ਕੀਤੀਆਂ ਗਈਆਂ ਸਨ। ਵਿਜੀਲੈਂਸ ਨੇ ਦੋਸ਼ ਲਗਾਇਆ ਸੀ ਕਿ ਪੰਜਾਬ ਦੇ ਜੰਗਲਾਤ ਵਿਭਾਗ ਵਿਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਅਤੇ ਬੇਨਿਯਮੀਆਂ ਹੋਈਆਂ ਹਨ। ਇਨ੍ਹਾਂ ਬੇਨਿਯਮੀਆਂ ਵਿਚ ਜੰਗਲਾਤ ਵਿਭਾਗ ਨਾਲ ਸਬੰਧਤ ਟੈਂਡਰਾਂ, ਪ੍ਰਵਾਨਗੀਆਂ ਅਤੇ ਠੇਕਿਆਂ ਵਿਚ ਹੇਰਾਫੇਰੀ ਦੇ ਮਾਮਲੇ ਸ਼ਾਮਿਲ ਸਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ