JALANDHAR WEATHER

ਘੱਗਰ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਉੱਚੀਆਂ ਥਾਵਾਂ 'ਤੇ ਜਾਣ ਦੀ ਸਲਾਹ

ਸੰਗਰੂਰ, 4 ਸਤੰਬਰ (ਧੀਰਜ ਪਸ਼ੋਰੀਆ)-ਲਗਾਤਾਰ ਹੋ ਰਹੀ ਬਾਰਸ਼ ਕਾਰਨ ਘੱਗਰ ਦਰਿਆ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਪਿੰਡ ਬਨਾਰਸੀ, ਬਾਓਪਰ, ਨਵਾਗਾਓਂ, ਜਸਵੰਤਪੁਰਾ ਉਰਫ ਹੋਤੀਪੁਰ, ਅੰਨਦਾਨਾ, ਸ਼ਾਹਪੁਰਥੇੜੀ, ਚਾਦੂੰ, ਮੰਡਵੀ, ਬੰਗਾਂ, ਖਨੌਰੀ ਕਲਾਂ, ਹਮੀਰਗੜ੍ਹ, ਸੁਰਜਨਭੈਣੀ, ਭੂੰਦੜਭੈਣੀ, ਸਲੇਮਗੜ੍ਹ, ਮਕਰੌੜ ਸਾਹਿਬ, ਫੂਲਦ, ਗਨੌਟਾ, ਘਮੂਰਘਾਟ, ਰਾਮਪੁਰਾ ਗੁਜਰਾਂ, ਹਾਂਡਾ, ਕੁਦਨੀ, ਵਜੀਦਪੁਰ, ਕਬੀਰਪੁਰ, ਕੜੈਲ, ਬੁਸਹਿਰਾ, ਮੂਨਕ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸੁਰੱਖਿਆ ਦੇ ਮੱਦੇਨਜ਼ਰ ਉਹ, ਖ਼ਾਸ ਤੌਰ ਉੱਤੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਲੈ ਕੇ ਉੱਚੀਆਂ ਥਾਂਵਾਂ 'ਤੇ ਚਲੇ ਜਾਣ ਅਤੇ ਆਪਣੇ ਪਸ਼ੂਆਂ ਨੂੰ ਵੀ ਦਰਿਆ ਤੋਂ ਦੂਰ ਉੱਚੀਆਂ ਥਾਂਵਾਂ 'ਤੇ ਲੈ ਜਾਣ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਲਾਹਕਾਰੀ ਜਾਰੀ ਕਰਦੇ ਹੋਏ ਇਹਨਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਉੱਤੇ ਯਕੀਨ ਨਾ ਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਸਹਿਯੋਗ ਕਰਨ। ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਉਹਨਾਂ ਦੀ ਸੁਰੱਖਿਆ ਲਈ 24 ਘੰਟੇ ਹਾਜ਼ਰ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ