JALANDHAR WEATHER

ਪੰਜਾਬ ਸਰਕਾਰ ਹੜ੍ਹਾਂ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਦੀ ਕਰੇਗੀ ਭਰਪਾਈ- ਕੇਜਰੀਵਾਲ

ਸੁਲਤਾਨਪੁਰ ਲੋਧੀ, 4 ਸਤੰਬਰ (ਹੈਪੀ, ਲਾਡੀ)-'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਮੰਡ ਬਾਊਪੁਰ ਖੇਤਰ ਦਾ ਦੌਰਾ ਕੀਤਾ। ਉਹ ਮੰਡ ਖੇਤਰ ਦੇ ਪ੍ਰਭਾਵਿਤ ਪਾਣੀ ਵਿਚ ਘਿਰੇ ਪਿੰਡ ਸਾਂਗਰਾ ਵਿਖੇ ਡੇਰਿਆਂ ਉਤੇ ਵੀ ਗਏ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਮੁਸ਼ਕਿਲਾਂ ਸੁਣੀਆਂ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੇ ਨਾਲ ਪੰਜਾਬ ਦੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰੇਗੀ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਦੀ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਹਾਲਤ ਬਹੁਤ ਤਰਸਯੋਗ ਹੈ ਅਤੇ ਇਸ ਔਖੀ ਘੜੀ ਵਿਚ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦੀ ਸਰਕਾਰ ਪੀੜਤਾਂ ਨਾਲ ਡੱਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪਾਣੀ ਉਤਰਣ ਤੋਂ ਬਾਅਦ ਵੀ ਪ੍ਰਭਾਵਿਤ ਖੇਤਰ ਦੇ ਪੀੜਤਾਂ ਨੂੰ ਬਹੁਤ ਸਹਾਇਤਾ ਦੀ ਲੋੜ ਪਵੇਗੀ ਜੋ ਕਿ ਉਹ ਵੱਧ ਤੋਂ ਵੱਧ ਕਰਨਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਸਿਹਤ ਠੀਕ ਨਾ ਹੋਣ ਕਾਰਨ ਉਹ ਮੇਰੇ ਨਾਲ ਨਹੀਂ ਆ ਸਕੇ ਪਰ ਉਨ੍ਹਾਂ ਨੂੰ ਮੰਡ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਪ੍ਰਤੀ ਪੂਰੀ ਹਮਦਰਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ