ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਅੱਜ ਸ਼ਾਮ 7 ਵਜੇ ਬਾਗੂਵਾਲ ਦਾ ਦੌਰਾ ਕਰਨਗੇ

ਕਪੂਰਥਲਾ, 4 ਸਤੰਬਰ (ਅਮਰਜੀਤ ਕੋਮਲ)-ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਸ਼ਾਮ 7 ਵਜੇ ਕਪੂਰਥਲਾ ਸਬ-ਡਵੀਜ਼ਨ ਦੇ ਪਿੰਡ ਬਾਗੂਵਾਲ ਦਾ ਦੌਰਾ ਕਰਕੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ। ਉਨ੍ਹਾਂ ਦੇ ਨਾਲ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ, ਸੀਨੀਅਰ ਭਾਜਪਾ ਆਗੂ ਤਰੁਨ ਚੁੱਘ ਵੀ ਉਨ੍ਹਾਂ ਨਾਲ ਪਹੁੰਚ ਰਹੇ ਹਨ। ਇਸ ਮੌਕੇ ਪਿੰਡ ਬਾਗੂਵਾਲ, ਕੰਮੇਵਾਲ ਦੇ ਲੋਕਾਂ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਵਲੋਂ ਮੰਗ-ਪੱਤਰ ਦਿੱਤਾ ਜਾਵੇਗਾ, ਜਿਸ ਵਿਚ ਮੰਗ ਕੀਤੀ ਜਾਵੇਗੀ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੇ ਨੁਕਸਾਨ ਦੀ ਭਰਪਾਈ ਦੇ ਨਾਲ-ਨਾਲ ਉਨ੍ਹਾਂ ਨੂੰ 70 ਹਜ਼ਾਰ ਰੁਪਏ ਪ੍ਰਤੀ ਏਕੜ ਹੜ੍ਹ ਨਾਲ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ।