ਪੰਜਾਬ ਪੁਲਿਸ ਹਰਿਆਣਾ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ - ਝੀਂਡਾ

ਕਰਨਾਲ, 4 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਪੰਜਾਬ ਪੁਲਿਸ ਤੋਂ ਫਰਾਰ ਹੋਏ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਮਾਮਲੇ ਨੂੰ ਲੈ ਕੇ ਦੋਸ਼ ਲਗਾਇਆ ਕਿ ਪੰਜਾਬ ਪੁਲਿਸ ਹਰਿਆਣਾ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪਹਿਲਾਂ ਪੰਜਾਬ ਪੁਲਿਸ ਨੇ ਕਿਉਂ ਨਹੀਂ ਗ੍ਰਿਫਤਾਰ ਕੀਤਾ? ਅਤੇ ਹੁਣ ਪੰਜਾਬ ਪੁਲਿਸ ਹਰਿਆਣਾ ਵਿਚ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਤੰਗ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇ. ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਪੰਜਾਬ ਪੁਲਿਸ ਹਰਿਆਣਾ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਪੁਲਿਸ ਲੋਕਤੰਤਰ ਵਿਚ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ, ਜਿਸਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।