JALANDHAR WEATHER

ਰਾਣਾ ਗੁਰਮੀਤ ਸਿੰਘ ਸੋਢੀ ਨੇ ਗਜਨੀ ਵਾਲਾ ਪਿੰਡ ਦੇ ਹੜ੍ਹ ਪੀੜਤਾਂ ਨੂੰ ਦਿੱਤਾ 200 ਕੁਇੰਟਲ ਪਸ਼ੂਆਂ ਲਈ ਅਚਾਰ

ਗੁਰੂ ਹਰ ਸਹਾਏ, 4 ਸਤੰਬਰ (ਕਪਿਲ ਕੰਧਾਰੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਗੁਰੂ ਹਰ ਸਹਾਏ ਹਲਕੇ ਤੋਂ ਚਾਰ ਵਾਰ ਰਹਿ ਚੁੱਕੇ ਸਾਬਕਾ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਲੋੜ ਅਨੁਸਾਰ ਲੋਕਾਂ ਨੂੰ ਸੁੱਕਾ ਰਾਸ਼ਨ ਪਸ਼ੂਆਂ ਲਈ ਫੀਡ ਪਸ਼ੂਆਂ ਲਈ ਮੱਕੀ ਅਚਾਰ ਆਦਿ ਵੰਡਿਆ ਗਿਆ।  ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਗੁਰੂ ਹਰ ਸਹਾਏ ਨਾਲ ਲੱਗਦੇ ਪਿੰਡ ਗਜਨੀਵਾਲਾ ਦਾ ਦੌਰਾ ਕੀਤਾ ਗਿਆ ਜਿਥੇ ਉਨ੍ਹਾਂ ਵਲੋਂ ਪਿੰਡ ਗਜਨੀਵਾਲਾ ਦੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਸਾਰ ਲਈ ਗਈ, ਉਥੇ ਹੀ ਇਨ੍ਹਾਂ ਲੋਕਾਂ ਨੂੰ ਪਸ਼ੂਆਂ ਲਈ 200 ਕੁਇੰਟਲ ਅਚਾਰ ਵੰਡਿਆ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਦੇ ਲੋਕ ਭਿਆਨਕ ਹੜ੍ਹਾਂ ਦੀ ਸਥਿਤੀ ਨਾਲ ਜੂਝ ਰਹੇ ਹਨ। ਪਾਣੀ ਦੀ ਮਾਰ ਹੇਠ ਆਉਣ ਨਾਲ ਫਸਲਾਂ ਤੇ ਘਰਾਂ ਦਾ ਬੜਾ ਵੱਡਾ ਨੁਕਸਾਨ ਹੋਇਆ ਹੈ। ਲੋਕ ਘਰੋਂ ਬੇਘਰ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਸੀਨੀਅਰ ਭਾਜਪਾ ਆਗੂ ਅਤੇ ਵਰਕਰ ਵੀ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ