JALANDHAR WEATHER

ਬਾਘਾ ਪੁਰਾਣਾ ਹਲਕੇ ਦੇ ਪਿੰਡ ਸੇਖਾ ਕਲਾਂ ਵਿਖੇ ਕਈ ਪਰਿਵਾਰਾਂ ਦੇ ਡਿੱਗੇ ਮਕਾਨ

ਠੱਠੀ ਭਾਈ, 4 ਸਤੰਬਰ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਸੇਖਾ ਕਲਾਂ ਵਿਖੇ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਗਰੀਬ ਪਰਿਵਾਰਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਪਿੰਡ ਦੇ ਲਗਭਗ ਇਕ ਦਰਜਨ ਦੇ ਕਰੀਬ ਪਰਿਵਾਰਾਂ ਦੇ ਘਰਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਕੁਝ ਘਰਾਂ ਦੀਆਂ ਛੱਤਾਂ ਡਿੱਗ ਪਈਆਂ ਹਨ ਜਦਕਿ ਕਈ ਘਰਾਂ ਵਿਚ ਵੱਡੀਆਂ ਤਰੇੜਾਂ ਪੈ ਗਈਆਂ ਹਨ ਜੋ ਕਿਸੇ ਵੀ ਵੇਲੇ ਢਹਿ ਸਕਦੇ ਹਨ। ਇਸ ਕਾਰਨ ਪ੍ਰਭਾਵਿਤ ਪਰਿਵਾਰਾਂ ਨੂੰ ਸਿਰ ਉਤੇ ਛੱਤ ਲਈ ਭਾਰੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮ੍ਰਿਤਕ ਸੁਖਦੇਵ ਸਿੰਘ ਸੁੱਖਾ ਦੀ ਪਤਨੀ ਸਰਬਜੀਤ ਕੌਰ ਨੇ ਅੱਖਾਂ ਭਰਦਿਆਂ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ ਅਤੇ ਘਰ ਵਿਚ ਕਮਾਉਣ ਵਾਲਾ ਕੋਈ ਨਹੀਂ, ਉਨ੍ਹਾਂ ਦੇ ਘਰਾਂ ਵਿਚ ਪੈਦਾ ਹੋਇਆ ਨੁਕਸਾਨ ਲੱਖਾਂ ਰੁਪਏ ਤੱਕ ਪਹੁੰਚ ਗਿਆ ਹੈ, ਜਿਸ ਦੀ ਮੁਰੰਮਤ ਕਰਨਾ ਉਨ੍ਹਾਂ ਲਈ ਸੰਭਵ ਨਹੀਂ। ਪਿੰਡ ਸੇਖਾ ਕਲਾਂ ਦੇ ਸਰਪੰਚ ਦਰਸ਼ਨ ਸਿੰਘ ਸੋਹੀ ਨੇ ਬੋਹੜ ਸਿੰਘ ਪੁੱਤਰ ਗੁਰਦਿਆਲ ਸਿੰਘ, ਹਰਜੀਤ ਸਿੰਘ ਪੁੱਤਰ ਭਜਨ ਸਿੰਘ, ਗੁਰਮੇਲ ਸਿੰਘ ਪੁੱਤਰ ਤੇਲੂ ਸਿੰਘ, ਭੁਪਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ, ਚੰਦ ਪੇਂਟਰ ਪੁੱਤਰ ਗੰਗਾ ਸਿੰਘ, ਗੁਰਮੇਲ ਸਿੰਘ ਪੁੱਤਰ ਛੋਟੂ ਸਿੰਘ ਆਦਿ ਦਰਜਨ ਦੇ ਕਰੀਬ ਘਰ ਪੱਤਰਕਾਰਾਂ ਨੂੰ ਦਿਖਾਉਂਦਿਆਂ ਦੱਸਿਆ ਕਿ ਲਗਭਗ ਇਨ੍ਹਾਂ ਘਰਾਂ ਦੀਆਂ ਛੱਤਾਂ ਡਿੱਗ ਗਈਆਂ ਹਨ ਅਤੇ ਕੁਝ ਘਰਾਂ ਦੀਆਂ ਕੰਧਾਂ ਬੈਠ ਗਈਆਂ ਹਨ, ਜਿਸ ਕਾਰਨ ਉਨ੍ਹਾਂ ਦੇ ਘਰ ਪਾੜ ਗਏ ਹਨ ਜੋ ਕਿਸੇ ਸਮੇਂ ਵੀ ਡਿੱਗ ਸਕਦੇ ਹਨ। ਸਰਪੰਚ ਸੋਹੀ ਅਤੇ ਗਰੀਬ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੀ ਤੁਰੰਤ ਮਦਦ ਕਰਦਿਆਂ ਯੋਗ ਮੁਆਵਜ਼ਾ ਜਾਰੀ ਕੀਤਾ ਜਾਵੇ ਤਾਂ ਜੋ ਉਹ ਮੁੜ ਸੁਰੱਖਿਅਤ ਢੰਗ ਨਾਲ ਛੱਤ ਹੇਠ ਰਹਿ ਸਕਣ। ਇਸ ਮਾਮਲੇ ਨੇ ਪਿੰਡ ਦੇ ਸਾਰੇ ਵਸਨੀਕਾਂ ਵਲੋਂ ਵੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਬੇਸਹਾਰਾ ਨਾ ਛੱਡਿਆ ਜਾਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ