JALANDHAR WEATHER

ਡੈਮਾਂ ਤੋਂ ਛੱਡੇ ਹੋਰ ਪਾਣੀ ਨੂੰ ਦੇਖਦਿਆਂ ਫਿਰੋਜ਼ਪੁਰ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਆਉਣ ਦੀ ਅਪੀਲ

ਫ਼ਿਰੋਜ਼ਪੁਰ, 4 ਸਤੰਬਰ (ਗੁਰਿੰਦਰ ਸਿੰਘ)-ਭਾਖੜਾ ਡੈਮ ਤੋਂ ਪਾਣੀ ਦੀ ਵੱਧ ਮਾਤਰਾ ਰਿਲੀਜ਼ ਨੂੰ ਦੇਖਦਿਆਂ ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਚੌਕਸੀ ਵਧਾ ਦਿੱਤੀ ਹੈ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਪਹਿਲਾਂ ਤੋਂ ਹੀ ਹੜ੍ਹ ਦੇ ਪਾਣੀ ਵਿਚ ਫ਼ਸੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦਿੰਦੇ ਹੋਏ ਸੁਰੱਖਿਅਤ ਥਾਵਾਂ ’ਤੇ ਆਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਹਰੀਕੇ ਹੈੱਡਵਰਕਸ ਰਾਹੀਂ 3 ਲੱਖ ਕਿਊਸਿਕ ਤੋਂ ਵੱਧ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਨਾਲ ਸਤਲੁਜ ਦਾ ਪੱਧਰ ਤੇਜ਼ੀ ਨਾਲ ਵਧਣ ਨਾਲ ਬੰਨ੍ਹਾਂ ’ਤੇ ਢਾਅ ਪੈ ਰਹੀ ਹੈ, ਜਿਸ ਕਰਕੇ ਉਨ੍ਹਾਂ ਦੀ ਮਜ਼ਬੂਤੀ ਲਈ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਮਿੱਟੀ ਦੇ ਗੱਟੇ ਅਤੇ ਹੋਰ ਸਾਧਨਾਂ ਰਾਹੀਂ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਨੇੜੇ ਸਥਿਤ ਹੋਣ ਕਾਰਨ ਹਬੀਬ ਕੇ ਬੰਨ੍ਹ ਦੀ ਮਜ਼ਬੂਤੀ ਦਾ ਬਣੇ ਰਹਿਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਸ਼ਹਿਰੀ ਖੇਤਰ ਨੂੰ ਪਾਣੀ ਦੀ ਮਾਰ ਨਾ ਝੱਲਣੀ ਪਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ