JALANDHAR WEATHER

ਅਸੀਂ ਭਵਿੱਖ 'ਚ ਵੀ ਪੰਜਾਬ ਨਾਲ ਖੜ੍ਹੇ ਰਹਾਂਗੇ, ਹਰ ਸੰਭਵ ਮਦਦ ਦਿੱਤੀ ਜਾਵੇਗੀ - ਨਾਇਬ ਸਿੰਘ ਸੈਣੀ

ਪਠਾਨਕੋਟ, 5 ਸਤੰਬਰ (ਸੰਧੂ)-ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਰਾਮ ਪ੍ਰਸ਼ਾਦ ਸ਼ਰਮਾ ਦਾ ਕੁਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਨਾਲ ਦੁੱਖ ਪ੍ਰਗਟ ਕਰਨ ਲਈ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਠਾਨਕੋਟ ਸਥਿਤ ਅਸ਼ਵਨੀ ਸ਼ਰਮਾ ਦੇ ਘਰ ਵਿਸ਼ੇਸ਼ ਤੌਰ 'ਤੇ ਪਹੁੰਚੇ ਜਿਥੇ ਉਨ੍ਹਾਂ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਵੱਡੇ ਭਰਾ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ। ਦੁੱਖ ਜ਼ਾਹਿਰ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੀ ਸਥਿਤੀ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਡਾ ਪੰਜਾਬ ਹਮੇਸ਼ਾ ਖੁਸ਼ ਰਹੇ ਤੇ ਆਬਾਦ ਰਹੇ।

ਉਨ੍ਹਾਂ ਕਿਹਾ ਕਿ ਪੰਜਾਬ ਸਾਡਾ ਪਰਿਵਾਰ ਹੈ, ਇਸਨੂੰ ਖੁਸ਼ਹਾਲ ਰਹਿਣਾ ਚਾਹੀਦਾ ਹੈ ਅਤੇ ਅੱਗੇ ਵਧਣਾ ਚਾਹੀਦਾ ਹੈ, ਅਸੀਂ ਇਸ ਦੇ ਨਾਲ ਹਾਂ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਪੰਜਾਬ ਦੇ ਨਾਲ ਖੜ੍ਹੇ ਰਹੇ ਹਾਂ ਅਤੇ ਭਵਿੱਖ ਵਿਚ ਵੀ ਖੜ੍ਹੇ ਰਹਾਂਗੇ ਅਤੇ ਜੋ ਵੀ ਸੰਭਵ ਮਦਦ ਹੋਵੇਗੀ, ਉਹ ਜ਼ਰੂਰ ਦਿੱਤੀ ਜਾਵੇਗੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਸ ਸਮੇਂ ਪੰਜਾਬ ਦੀ ਸਥਿਤੀ 'ਤੇ ਬੋਲਦਿਆਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿਚ ਪਾਣੀ ਆਇਆ ਹੈ, ਉਸੇ ਤਰ੍ਹਾਂ ਹਰਿਆਣਾ ਵਿਚ ਘੱਗਰ ਤੇ ਯਮੁਨਾ ਦੇ ਲਾਗਲੇ ਪੈਂਦੇ ਹਰਿਆਣਾ ਦੇ ਪਿੰਡਾਂ ਵਿਚ ਵੀ ਪਾਣੀ ਆਇਆ ਹੈ। ਫਸਲਾਂ ਖਰਾਬ ਹੋਈਆਂ ਹਨ ਤੇ ਉਸ ਉਤੇ ਹਰਿਆਣਾ ਸਰਕਾਰ ਦੀ ਪੂਰੀ ਨਜ਼ਰ ਬਣੀ ਹੋਈ ਹੈ ਤੇ ਹਰਿਆਣਾ ਸਰਕਾਰ ਵਲੋਂ ਹਰਿਆਣਾ ਦੇ ਲੋਕਾਂ ਲਈ ਪਾਣੀ ਨਾਲ ਹੋਏ ਨੁਕਸਾਨ ਸਬੰਧੀ ਜਾਣਕਾਰੀ ਦੇਣ ਅਤੇ ਰਜਿਸਟਰੇਸ਼ਨ ਕਰਵਾਉਣ ਲਈ ਇਕ ਪੋਰਟਲ ਵੀ ਸ਼ੁਰੂ ਕੀਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ