JALANDHAR WEATHER

ਕੇਂਦਰੀ ਟੀਮ ਭਲਕੇ ਪੰਜਾਬ ਦੇ ਮੁੱਖ ਸਕੱਤਰ ਨਾਲ ਚੰਡੀਗੜ੍ਹ 'ਚ ਕਰੇਗੀ ਮੀਟਿੰਗ

ਕਪੂਰਥਲਾ, 5 ਸਤੰਬਰ (ਅਮਰਜੀਤ ਕੋਮਲ)-ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਕਪੂਰਥਲਾ, ਫ਼ਾਜ਼ਿਲਕਾ, ਫ਼ਿਰੋਜ਼ਪੁਰ ਤੇ ਤਰਨਤਾਰਨ ਵਿਚ ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਕੇਂਦਰੀ ਟੀਮ ਜਿਸ ਵਿਚ ਕੇਂਦਰੀ ਪਾਵਰ ਮੰਤਰਾਲੇ ਦੇ ਸੀ.ਈ.ਏ. ਆਰ.ਕੇ. ਤਿਵਾੜੀ, ਖੇਤੀਬਾੜੀ ਦੇ ਡਾਇਰੈਕਟਰ ਲਕਸ਼ਮਣ ਰਾਮ ਬਲਡਕ, ਕੇਂਦਰੀ ਦਿਹਾਤੀ ਵਿਕਾਸ ਮੰਤਰਾਲੇ ਦੇ ਅੰਡਰ ਸੈਕਟਰੀ ਸੰਦੀਪ ਦੱਤਾ ਤੇ ਕੇਂਦਰੀ ਜਲ ਸ਼ਕਤੀ ਮੰਤਰਾਲੇ ਦੇ ਡਿਪਟੀ ਡਾਇਰੈਕਟਰ ਪ੍ਰਕਾਸ਼ ਚੰਦ ਸ਼ਾਮਿਲ ਹਨ ਜੋ ਕਿ 6 ਸਤੰਬਰ ਨੂੰ 12 ਵਜੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨਾਲ ਚੰਡੀਗੜ੍ਹ ਵਿਚ ਮੀਟਿੰਗ ਕਰਕੇ ਪੰਜਾਬ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਬਾਰੇ ਜਾਣਕਾਰੀ ਪ੍ਰਾਪਤ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਇਹ ਟੀਮ ਹੜ੍ਹ ਪ੍ਰਭਾਵਿਤ ਇਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਨਾਲ ਹੋਏ ਨੁਕਸਾਨ ਸਬੰਧੀ ਮੁੱਢਲੀ ਜਾਣਕਾਰੀ ਹਾਸਲ ਕਰ ਚੁੱਕੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ