ਮੋਦੀ ਹਨ ਇਕ ਮਹਾਨ ਪ੍ਰਧਾਨ ਮੰਤਰੀ- ਡੋਨਾਲਡ ਟਰੰਪ

ਵਾਸ਼ਿੰਗਟਨ, ਡੀ.ਸੀ. 6 ਸਤੰਬਰ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸ਼ੁੱਕਰਵਾਰ ਨੂੰ ਭਾਰਤ ਦੇ ਖਿਲਾਫ਼ ਦਿੱਤੇ ਆਪਣੇ ਬਿਆਨ ’ਤੋਂ ਕਰੀਬ 12 ਘੰਟਾਂ ਬਾਅਦ ਹੀ ਮੁੜ ਇਕ ਬਿਆਨ ਜਾਰੀ ਕੀਤਾ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਮੋਦੀ ਦਾ ਦੋਸਤ ਰਹਾਂਗਾ ਤੇ ਮੋਦੀ ਇਕ ਮਹਾਨ ਪ੍ਰਧਾਨ ਮੰਤਰੀ ਹਨ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਖ਼ਾਸ ਸੰਬੰਧ ਹਨ ਤੇ ਇਸ ਵਿਚ ਚਿੰਤਾ ਵਾਲੀ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਮੇਰੀ ਪ੍ਰਧਾਨ ਮੰਤਰੀ ਮੋਦੀ ਨਾਲ ਬਹੁਤ ਵਧੀਆ ਬਣਦੀ ਹੈ ਤੇ ਉਹ ਕੁਝ ਮਹੀਨੇ ਪਹਿਲਾਂ ਇਥੇ ਆਏ ਸਨ ਤੇ ਅਸੀਂ ਰੋਜ਼ ਗਾਰਡਨ ਗਏ ਸੀ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਸੋਸ਼ਲ ਮੀਡੀਆ ਟਰੂਥ ’ਤੇ ਟਰੰਪ ਨੇ ਕਿਹਾ ਸੀ ਕਿ ਇੰਝ ਲੱਗਦਾ ਹੈ ਕਿ ਅਸੀਂ ਭਾਰਤ ਅਤੇ ਰੂਸ ਨੂੰ ਚੀਨ ਦੇ ਹੱਥਾਂ ’ਚ ਗੁਆ ਦਿੱਤਾ ਹੈ ਤੇ ਉਮੀਦ ਹੈ ਕਿ ਭਵਿੱਖ ਚੰਗਾ ਹੋਵੇਗਾ।