JALANDHAR WEATHER

ਮੁੱਖ ਮੰਤਰੀ ਸਾਹਿਬ ਦੇ ਠੀਕ ਹੋਣ ਤੋਂ ਬਾਅਦ ਹੜ੍ਹ ਪੀੜਤਾਂ ਲਈ ਐਲਾਨਿਆ ਜਾਵੇਗਾ ਮੁਆਵਜ਼ਾ- ਚੀਮਾ/ਅਮਨ ਅਰੋੜਾ

ਐਸ.ਏ.ਐਸ. ਨਗਰ, 6 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਅਤੇ ਲੋਕ ਸਭਾ ਮੈਂਬਰ ਅਮਨ ਅਰੋੜਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਮੁਹਾਲੀ ਦੇ ਹਸਪਤਾਲ ਵਿਚ ਹਾਲ ਚਾਲ ਜਾਨਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਿਹਤ ਹੁਣ ਠੀਕ ਹੋ ਰਹੀ ਹੈ ਹੈ। ਉਨ੍ਹਾਂ ਨੂੰ ਕੁਝ ਦਿਨ ਹੋਰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਉਨ੍ਹਾਂ ਤੋਂ ਪੰਜਾਬ ਦੇ ਹੜ੍ਹਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ ਗਈ ਹੈ ਅਤੇ ਉਹ ਪੂਰੀ ਤਰ੍ਹਾਂ ਨਾਲ ਪੰਜਾਬ ਦੇ ਹੜ੍ਹ ਪੀੜਤਾਂ ਦੀ ਤੁਰੰਤ ਮਦਦ ਲਈ ਚਿੰਤਤ ਹਨ।
ਕੇਂਦਰ ਵਲੋਂ ਪੰਜਾਬ ’ਤੇ ਮਾਈਨਿੰਗ ਕਾਰਨ ਆਏ ਹੜ੍ਹਾਂ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕੀ ਹਿਮਾਚਲ ਪ੍ਰਦੇਸ਼ ਹਰਿਆਣਾ ਅਤੇ ਜੰਮੂ ਕਸ਼ਮੀਰ ਵਿਚ ਵੀ ਮਾਈਨਿੰਗ ਕਾਰਨ ਹੀ ਹੜ੍ਹ ਆਏ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਸਿਆਸਤ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਪੰਜਾਬ ਦੇ ਰਖੇ ਹੋਏ ਫੰਡ ਤੁਰੰਤ ਜਾਰੀ ਕਰਨੇ ਚਾਹੀਦੇ ਹਨ ਅਤੇ ਹੜ੍ਹ ਪੀੜਤ ਲੋਕਾਂ ਲਈ ਕੇਂਦਰ ਸਰਕਾਰ ਨੂੰ ਤੁਰੰਤ ਰਾਹਤ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬ ਸਰਕਾਰ ਅਤੇ ‘ਆਪ’ ਦੀ ਸਮੁੱਚੀ ਲੀਡਰਸ਼ਿਪ ਹੜ੍ਹ ਪੀੜਤਾਂ ਦੀ ਮਦਦ ਲਈ ਦਿਨ ਰਾਤ ਇਕ ਕਰ ਰਹੀ ਰਹੀ ਹੈ। ਮੁੱਖ ਮੰਤਰੀ ਸਾਹਿਬ ਦੇ ਠੀਕ ਹੋਣ ਤੋਂ ਬਾਅਦ ਪੰਜਾਬ ਭਰ ਦੇ ਹੜ੍ਹ ਪੀੜਤਾਂ ਦੀਆਂ ਸੂਚੀਆਂ ਤਿਆਰ ਕਰਕੇ ਉਸ ਅਨੁਸਾਰ ਮੁਆਵਜ਼ਾ ਐਲਾਨਿਆ ਜਾਵੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ