ਕੇਂਦਰ ਸਰਕਾਰ ਪੰਜਾਬ ਨੂੰ ਕਰਨ ਦਵੇ ਦਰਿਆਵਾਂ ਦੀ ਸਫ਼ਾਈ- ਹਰਦੀਪ ਸਿੰਘ ਮੁੰਡੀਆ/ਗੁਰਮੀਤ ਸਿੰਘ ਖੁਡੀਆ

ਐਸ.ਏ.ਐਲ. ਨਗਰ, 6 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਸਿਹਤ ਦਾ ਹਾਲ ਚਾਲ ਜਾਣਨ ਲਈ ਮੋਹਾਲੀ ਦੇ ਹਸਪਤਾਲ ਵਿਚ ਪਹੁੰਚੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਵਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿਚ ਜਾ ਕੇ ਲੋਕਾਂ ਦੀ ਮਦਦ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੀ ਤੰਦਰੁਸਤ ਹੋਣ ਉਪਰੰਤ ਅਗਲੇ ਇਕ ਦੋ ਦਿਨਾਂ ਵਿਚ ਹੜ੍ਹ ਪੀੜਤ ਇਲਾਕਿਆਂ ਵਿਚ ਪਹੁੰਚਣਗੇ ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨਗੇ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਦਰਿਆਵਾਂ ਦੀ ਸਫ਼ਾਈ ਨਾ ਕਰਨ ਸੰਬੰਧੀ ਪੰਜਾਬ ਸਰਕਾਰ ’ਤੇ ਲਗਾਏ ਗਏ ਦੋਸ਼ਾਂ ਸੰਬੰਧੀ ਦੋਵਾਂ ਮੰਤਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਦਰਿਆਵਾਂ ਦੀ ਸਫ਼ਾਈ ਨਹੀਂ ਕਰਨ ਦਿੱਤੀ ਗਈ ਤੇ ਉਹ ਹੁਣ ਕੇਂਦਰ ਸਰਕਾਰ ਨੂੰ ਅਪੀਲ ਕਰਨਗੇ ਕਿ ਪੰਜਾਬ ਦੇ ਦਰਿਆਵਾਂ ਦੀ ਸਫ਼ਾਈ ਪੰਜਾਬ ਸਰਕਾਰ ਨੂੰ ਪਹਿਲ ’ਤੇ ਕਰਨ ਦੇਣ ਦੀ ਖੁੱਲ੍ਹ ਦੇਣ ਅਤੇ ਇਸ ਸੰਬੰਧੀ ਲੋੜੀਂਦੇ ਫੰਡ ਵੀ ਜਾਰੀ ਕਰਨ।