JALANDHAR WEATHER

ਭੁਪੇਸ਼ ਬਘੇਲ ਸਾਬਕਾ ਮੁੱਖ ਮੰਤਰੀ ਛੱਤੀਸਗੜ੍ਹ ਵਲੋਂ ਮੱਖੂ ਬਲਾਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਮੱਖੂ, (ਫ਼ਿਰੋਜ਼ਪੁਰ), 6 ਸਤੰਬਰ (ਕੁਲਵਿੰਦਰ ਸਿੰਘ ਸੰਧੂ)- ਸ੍ਰੀ ਭੁਪੇਸ਼ ਬਘੇਲ ਸਾਬਕਾ ਮੁੱਖ ਮੰਤਰੀ ਛੱਤੀਸਗੜ੍ਹ ਅਤੇ ਇੰਚਾਰਜ ਪੰਜਾਬ ਕਾਂਗਰਸ ਵਲੋਂ ਮੱਖੂ ਬਲਾਕ ਦੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨਾਲਾਇਕੀਆਂ ਕਾਰਨ ਪੰਜਾਬ ’ਚ ਹੜ੍ਹਾਂ ਦੀ ਸਥਿਤੀ ਬਣੀ ਹੈ, ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੇ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ’ਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਦਰਿਆਵਾਂ ਦੇ ਬੰਨ੍ਹਾਂ ਨੂੰ ਪੱਕੇ ਬਣਾਇਆ ਜਾਵੇਗਾ ਤਾਂ ਜੋ ਕਿਸਾਨ ਹੜ੍ਹਾਂ ਦੀ ਮਾਰ ਤੋਂ ਬਚ ਸਕਣ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਐਮ. ਪੀ. ਲੁਧਿਆਣਾ, ਪ੍ਰਤਾਪ ਸਿੰਘ ਬਾਜਵਾ ਨੇਤਾ ਵਿਰੋਧੀ ਧਿਰ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਫਿਰੋਜ਼ਪੁਰ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਸਾਬਕਾ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ