JALANDHAR WEATHER

ਪਿਤਾ ਵਲੋਂ ਆਪਣੀ ਹੀ ਧੀ ਨਾਲ ਜਬਰ ਜਨਾਹ, ਪੁਲਿਸ ਨੇ ਕੀਤਾ ਗਿ੍ਫ਼ਤਾਰ

ਮਲੋਟ, 6 ਸਤੰਬਰ (ਪਾਟਿਲ)- ਮਲੋਟ ਵਿਖੇ ਬਾਪ ਵਲੋਂ ਆਪਣੀ ਹੀ ਬੇਟੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਲਯੁਗੀ ਪਿਤਾ ਵਲੋਂ ਨਾ ਸਿਰਫ਼ ਆਪਣੀ ਮੰਦਬੁੱਧੀ ਨਾਬਾਲਿਗ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਜਾਂਦਾ ਰਿਹਾ ਸਗੋਂ ਬੱਚੀ ਜਦੋਂ ਗਰਭਵਤੀ ਹੋ ਗਈ ਤਾਂ ਉਸ ਦਾ ਗਰਭਪਾਤ ਕਰਾਇਆ ਗਿਆ, ਜਿਸ ਤੋਂ ਬਾਅਦ ਉਸ ਦੀ ਹਾਲਤ ਵਿਗੜ ਗਈ। ਮਾਮਲਾ ਮੁਹੱਲੇ ਵਾਲਿਆਂ ਦੇ ਧਿਆਨ ਵਿਚ ਆਉਣ ਤੋਂ ਬਾਅਦ ਉਸਨੂੰ ਸਿਵਲ ਹਸਪਤਾਲ ਦਾਖਲ ਕਰਾਇਆ ਗਿਆ, ਜਿਸ ਤੋਂ ਬਾਅਦ ਸਿਟੀ ਮਲੋਟ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੀੜਤਾ ਦੀ ਮਾਤਾ ਦੀ 5 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਉਸ ਦੇ ਤਿੰਨ ਨਿੱਕੇ ਭੈਣ ਭਰਾ ਹੋਰ ਹਨ।


ਇਸ ਸੰਬੰਧੀ ਮੁਹੱਲੇ ਦੇ ਐਮ. ਸੀ. ਮੋਤੀ ਰਾਮ, ਗੁਰਦੀਪ ਸਿੰਘ ਸਮੇਤ ਵਿਅਕਤੀਆਂ ਨੇ ਦੱਸਿਆ ਕਿ ਮੁਹੱਲੇ ਦੀ ਆਸ਼ਾ ਵਰਕਰਾਂ ਨੇ ਸਮਾਜ ਸੇਵੀ ਵਿਅਕਤੀਆਂ ਦੀ ਮਦਦ ਨਾਲ ਮੁਹੱਲੇ ਦੀ ਇਕ 13 ਸਾਲ ਦੀ ਮੰਦਬੁੱਧੀ ਲੜਕੀ ਨੂੰ ਖਰਾਬ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਸੀ। ਡਾਕਟਰਾਂ ਨੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਲੜਕੀ ਨਾਲ ਜਬਰ ਜਨਾਹ ਹੋਇਆ ਹੈ ਅਤੇ ਉਸ ਦਾ ਗਰਭਪਾਤ ਕਰਾਇਆ ਗਿਆ ਹੈ। ਇਸ ਮਾਮਲੇ ’ਤੇ ਸਿਟੀ ਮਲੋਟ ਪੁਲਿਸ ਦੁਆਰਾ ਕੀਤੀ ਜਾਂਚ ਤੋਂ ਬਾਅਦ ਸਾਹਮਣੇ ਆਇਆ ਕਿ ਲੜਕੀ ਦੀ ਇਸ ਹਾਲਤ ਲਈ ਉਸਦਾ ਬਾਪ ਹੀ ਜ਼ਿੰਮੇਵਾਰ ਹੈ। ਸਿਟੀ ਮਲੋਟ ਪੁਲਿਸ ਨੇ ਇਸ ਮਾਮਲੇ ਵਿਚ ਪੀੜਤਾ ਦੇ ਮੁਲਜ਼ਮ ਪਿਤਾ ਵਿਰੁੱਧ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ