JALANDHAR WEATHER

ਭੇਤਭਰੀ ਹਾਲਤ 'ਚ ਲਾਪਤਾ ਨੌਜਵਾਨ ਦੀ ਨਹੀਂ ਮਿਲੀ ਕੋਈ ਉੱਘ-ਸੁੱਘ

ਮਹਿਲ ਕਲਾਂ, 6 ਸਤੰਬਰ (ਅਵਤਾਰ ਸਿੰਘ ਅਣਖੀ)-ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਤ ਇਕ ਨੌਜਵਾਨ ਭੇਤਭਰੀ ਹਾਲਤ 'ਚ ਗੁੰਮ ਹੋਣ ਤੋਂ ਬਾਅਦ ਸਵਾ ਮਹੀਨਾ ਬੀਤਣ ਦੇ ਬਾਵਜੂਦ ਅਜੇ ਤੱਕ ਕੋਈ ਵੀ ਸੁਰਾਗ ਨਹੀਂ ਮਿਲਿਆ। ਨੌਜਵਾਨ ਦੇ ਪਿਤਾ ਅਵਤਾਰ ਸਿੰਘ ਮਹਿਲ ਕਲਾਂ ਨੇ ਦੱਸਿਆ ਕਿ ਉਸ ਦਾ 22 ਸਾਲਾ ਨੌਜਵਾਨ ਲੜਕਾ ਸੁਖਵਿੰਦਰ ਸਿੰਘ ਲੰਘੀ 30 ਜੁਲਾਈ ਨੂੰ ਅਚਾਨਕ ਲਾਪਤਾ ਹੋ ਗਿਆ। ਇਸ ਸਬੰਧੀ ਉਨ੍ਹਾਂ ਨੇ ਵੱਖ-ਵੱਖ ਧਾਰਮਿਕ ਅਸਥਾਨਾਂ, ਰਿਸ਼ਤੇਦਾਰਾਂ ਕੋਲ ਭਾਲ ਕੀਤੀ ਪਰ ਅੱਜ ਤੱਕ ਕੋਈ ਥਹੁ-ਪਤਾ ਨਹੀਂ ਲੱਗਿਆ।

ਉਨ੍ਹਾਂ ਦਾ ਪਰਿਵਾਰ ਇਸ ਸਮੇਂ ਗੰਭੀਰ ਮਾਨਸਿਕ ਪ੍ਰੇਸ਼ਾਨੀ 'ਚੋਂ ਲੰਘ ਰਿਹਾ ਹੈ। ਇਸ ਸਬੰਧੀ ਪੀੜਤ ਪਰਿਵਾਰ ਵਲੋਂ 2 ਅਗਸਤ ਨੂੰ ਪੁਲਿਸ ਥਾਣਾ ਮਹਿਲ ਕਲਾਂ ਵਿਖੇ ਇਤਲਾਹ ਦਿੱਤੀ ਸੀ ਪਰ ਪੁਲਿਸ ਵੀ ਉਨ੍ਹਾਂ ਦੇ ਨੌਜਵਾਨ ਪੁੱਤਰ ਨੂੰ ਲੱਭਣ 'ਚ ਅਸਫ਼ਲ ਰਹੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੇਰੇ ਲੜਕੇ ਸੁਖਵਿੰਦਰ ਸਿੰਘ ਦੀ ਭਾਲ ਕਰਨ 'ਚ ਉਨ੍ਹਾਂ ਦੀ ਮਦਦ ਕੀਤੀ ਜਾਵੇ। ਇਸ ਸਬੰਧੀ ਐੱਸ.ਐਚ.ਓ. ਮਹਿਲ ਕਲਾਂ ਸ਼ੇਰਵਿੰਦਰ ਸਿੰਘ ਔਲਖ ਨੇ ਕਿਹਾ ਕਿ ਉਹ ਉਕਤ ਨੌਜਵਾਨ ਦੇ ਮੋਬਾਇਲ ਦੀ ਲੋਕੇਸ਼ਨ ਅਤੇ ਸੀ.ਡੀ.ਆਰ. ਰਿਪੋਰਟ ਮੰਗਵਾ ਕੇ ਜਾਂਚ ਕਰ ਚੁੱਕੇ ਹਨ ਪਰ ਕੋਈ ਸੁਰਾਗ ਨਹੀਂ ਮਿਲਿਆ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਦੇਖੀ ਜਾ ਚੁੱਕੀ ਹੈ। ਇਸ ਮਾਮਲੇ 'ਚ ਪੁਲਿਸ ਆਪਣਾ ਕੰਮ ਪੂਰੀ ਮੁਸਤੈਦੀ ਨਾਲ ਕਰ ਰਹੀ ਹੈ ਤੇ ਛੇਤੀ ਹੀ ਕਿਸੇ ਸਿੱਟੇ ਉਤੇ ਪਹੁੰਚ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ