ਦਿੱਲੀ ਸਰਕਾਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਰਾਹਤ ਫੰਡ 'ਚ 5 ਕਰੋੜ ਰੁਪਏ ਦਾ ਯੋਗਦਾਨ ਦੇਣ ਦਾ ਐਲਾਨ

ਨਵੀਂ ਦਿੱਲੀ, 6 ਸਤੰਬਰ-ਦਿੱਲੀ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਰਾਹਤ ਫੰਡ ਵਿਚ 5 ਕਰੋੜ ਰੁਪਏ ਦਾ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਹੈ। ਇਸ ਔਖੇ ਸਮੇਂ ਵਿਚ ਪੰਜਾਬ ਦੇ ਭੈਣਾਂ-ਭਰਾਵਾਂ ਦਾ ਦਰਦ ਸਾਡੇ ਸਾਰਿਆਂ ਦਾ ਸਾਂਝਾ ਦਰਦ ਹੈ। ਦਿੱਲੀ ਦੇ ਲੋਕ ਅਤੇ ਸਰਕਾਰ ਇਸ ਆਫ਼ਤ ਨਾਲ ਜੂਝ ਰਹੇ ਲੋਕਾਂ ਨਾਲ ਪਿਆਰ ਅਤੇ ਹਮਦਰਦੀ ਨਾਲ ਖੜ੍ਹੇ ਹਨ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹਾਂ ਕਿ ਪ੍ਰਭਾਵਿਤ ਪਰਿਵਾਰ ਇਸ ਆਫ਼ਤ ਤੋਂ ਜਲਦੀ ਠੀਕ ਹੋਣ ਅਤੇ ਪੰਜਾਬ ਦੀ ਪਵਿੱਤਰ ਧਰਤੀ 'ਤੇ ਖੁਸ਼ੀ, ਸ਼ਾਂਤੀ ਅਤੇ ਖੁਸ਼ਹਾਲੀ ਵਾਪਸ ਆਵੇ।