ਸ. ਸੁਖਬੀਰ ਸਿੰਘ ਬਾਦਲ ਵਲੋਂ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਪਠਾਨਕੋਟ, 6 ਸਤੰਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ਿਲ੍ਹਾ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਨਾ, ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ, ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੁਰਿੰਦਰ ਸਿੰਘ ਕਨਵਰ ਮਿੰਟੂ, ਹਲਕਾ ਇੰਚਾਰਜ ਭੋਆ ਰਵੀ ਮੋਹਨ, ਸਾਬਕਾ ਵਿਧਾਇਕ ਅਸ਼ੋਕ ਸ਼ਰਮਾ, ਜ਼ਿਲ੍ਹਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੂ, ਹਰਪ੍ਰੀਤ ਸਿੰਘ ਰਾਜਾ, ਅਮਨ ਭਗਵਾਨਸਰ, ਦਾਰਾ ਸਿੰਘ, ਪਰਮਿੰਦਰ ਸਿੰਘ, ਰਛਪਾਲ ਸਿੰਘ ਮਿਆਣੀ, ਦਾਰਾ ਸਿੰਘ, ਪੰਕਜ ਸੈਣੀ, ਕੁਲਜੀਤ ਸਿੰਘ ਵੀ ਸਨ। ਇਸ ਮੌਕੇ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਕੋਹਲੀਆਂ, ਮਾਖਣਪੁਰ, ਸਿੰਬਲ ਸਕੌਲ, ਤਾਸ਼ਾ, ਤੂਰ ਸੇਬਾ, ਦਤਿਆਲ ਫਿਰੋਜਾ ਆਦਿ ਖੇਤਰਾਂ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲ ਜਾਣਿਆ ਗਿਆ।
ਇਸ ਮੌਕੇ ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਜ਼ਿਲ੍ਹਾ ਪਠਾਨਕੋਟ ਦੇ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਇਲਾਕੇ ਦੇ ਖੇਤਾਂ ਵਿਚ ਇਕੱਠੀ ਹੋਈ ਸਾਰੀ ਮਿੱਟੀ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਡੇ ਪੱਧਰ 'ਤੇ ਖੇਤਾਂ ਵਿਚੋਂ ਹਟਾਇਆ ਜਾਵੇਗਾ ਤੇ ਇਸ ਲਈ ਟਰੈਕਟਰ ਭੇਜੇ ਜਾਣਗੇ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਜੋ ਵੀ ਰਾਹਤ ਸਮੱਗਰੀ ਦੀ ਲੋੜ ਹੋਵੇਗੀ, ਉਸਨੂੰ ਸ਼੍ਰੋਮਣੀ ਅਕਾਲੀ ਦਲ ਮੁਹੱਈਆ ਕਰਵਾਏਗਾ।