ਪ੍ਰਧਾਨ ਮੰਤਰੀ ਪੰਜਾਬ ਲਈ ਰਾਹਤ ਪੈਕਜ ਦਾ ਕਰਨ ਐਲਾਨ- ਅਮਨ ਅਰੋੜਾ

ਚੰਡੀਗੜ੍ਹ, 8 ਸਤੰਬਰ (ਵਿਕਰਮਜੀਤ ਸਿੰਘ ਮਾਨ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਿਦਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਆਉਣ ਹੈ ਤਾਂ ਜੀ ਸਦਕੇ ਆਉਣ, ਪਰ ਇਕ ਤਾਂ ਪੰਜਾਬ ਲਈ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ ਅਤੇ ਨਾਲ ਹੀ ਜੋ ਵੀ ਪੰਜਾਬ ਦਾ ਬਕਾਇਆ ਕੇਂਦਰ ਵੱਲ ਪੈਸਾ ਖੜਾ ਹੈ, ਉਹ ਵੀ ਦਿੱਤਾ ਜਾਵੇ।