JALANDHAR WEATHER

ਜੰਮੂ- ਅੰਤਰਰਾਸ਼ਟਰੀ ਸਰਹੱਦ ’ਤੇ ਪਾਕਿਸਤਾਨੀ ਘੁਸਪੈਠੀਆ ਗ੍ਰਿਫ਼ਤਾਰ

ਜੰਮੂ, 8 ਸਤੰਬਰ- ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਥੇ ਆਰ.ਐਸ.ਪੁਰਾ ਸੈਕਟਰ ਵਿਚ ਅੰਤਰਰਾਸ਼ਟਰੀ ਸਰਹੱਦ (ਆਈ.ਬੀ.) ’ਤੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸਰਗੋਧਾ ਦੇ ਰਹਿਣ ਵਾਲੇ ਘੁਸਪੈਠੀਏ, ਸਿਰਾਜ ਖਾਨ ਨੂੰ ਐਤਵਾਰ ਰਾਤ 9.20 ਵਜੇ ਆਕਟਰੋਈ ਚੌਕੀ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਜਵਾਨਾਂ ਨੇ ਦੇਖਿਆ। ਘੁਸਪੈਠੀਏ ਨੂੰ ਚੁਣੌਤੀ ਦੇਣ ਤੋਂ ਬਾਅਦ ਸੈਨਿਕਾਂ ਨੇ ਕੁਝ ਗੋਲੀਆਂ ਚਲਾਈਆਂ, ਜਿਸ ਨੂੰ ਬਾਅਦ ਵਿਚ ਸਰਹੱਦੀ ਵਾੜ ਦੇ ਨੇੜੇ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਉਸ ਤੋਂ ਕੁਝ ਪਾਕਿਸਤਾਨੀ ਕਰੰਸੀ ਨੋਟ ਬਰਾਮਦ ਕੀਤੇ ਗਏ ਹਨ।


ਅਧਿਕਾਰੀਆਂ ਨੇ ਕਿਹਾ ਕਿ ਭਾਰਤੀ ਖੇਤਰ ਵਿਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰਨ ਦੇ ਪਿਛੇ ਉਸ ਦੇ ਉਦੇਸ਼ ਦਾ ਪਤਾ ਲਗਾਉਣ ਲਈ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ