ਪੰਜਾਬ ਕੈਬਨਿਟ ਦੀ ਮੀਟਿੰਗ: ਮੁੱਖ ਮੰਤਰੀ ਕਰਨਗੇ ਆਨ ਲਾਈਨ ਸ਼ਮੂਲੀਅਤ, ਪ੍ਰਸ਼ਾਸਨਿਕ ਅਧਿਕਾਰੀ ਪੁੱਜੇ ਹਸਪਤਾਲ
ਚੰਡੀਗੜ੍ਹ, 8 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਮੰਤਰੀ ਮੰਡਲ ਦੀ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਨ ਲਾਈਨ ਸ਼ਮੂਲੀਅਤ ਹੋਣੀ ਹੈ। ਵੀਡੀਓ ਕਾਨਫ਼ਰੰਸਿੰਗ ਰਾਹੀਂ ਇਸ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਤੇ ਅਧਿਕਾਰੀਆਂ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਸੰਬੰਧੀ ਹਸਪਤਾਲ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ। ਡੀ.ਆਈ.ਜੀ. ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਵੀ ਅੱਜ ਫਿਰ ਹਸਪਤਾਲ ਵਿਚ ਆ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਕੇ ਗਏ ਹਨ, ਜਿਸ ਕਾਰਨ ਮੁੱਖ ਮੰਤਰੀ ਦਾ ਹਾਲੇ ਹੋਰ ਹਸਪਤਾਲ ਵਿਚ ਦਾਖ਼ਲ ਰਹਿਣਾ ਯਕੀਨੀ ਹੋ ਗਿਆ ਹੈ।