JALANDHAR WEATHER

ਭਾਜਪਾ ਪੰਜਾਬ ਹਮੇਸ਼ਾ ਆਪਣੇ ਕਿਸਾਨਾਂ ਅਤੇ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ- ਅਸ਼ਵਨੀ ਸ਼ਰਮਾ

ਚੰਡੀਗੜ੍ਹ, 8 ਸਤੰਬਰ- ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਨੇ ਕਿਸਾਨਾਂ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਮੈਂ ਖ਼ੁਦ ਵੇਖ ਰਿਹਾ ਹਾਂ ਕਿ ਪਾਣੀ ਘੱਟਣ ਤੋਂ ਬਾਅਦ ਖੇਤਾਂ ਵਿਚ ਵੱਡੀ ਮਾਤਰਾ ’ਚ ਰੇਤ ਜਮ ਗਈ ਹੈ, ਜਿਸ ਨਾਲ ਕਿਸਾਨਾਂ ਦੇ ਖੇਤ ਬਰਬਾਦ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀ ਮੰਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਆਪਣੀ ਮਾਈਨਿੰਗ ਨੀਤੀ ਵਿਚ ਸੋਧ ਕਰਨ ਅਤੇ ਇਹ ਐਲਾਨ ਕਰਨ ਕਿ “ਜਿਸਦਾ ਖੇਤ, ਉਸਦੀ ਰੇਤ” ਹੋਵੇ ਤਾਂ ਜੋ ਕਿਸਾਨ ਆਪਣੀ ਜ਼ਮੀਨ ’ਤੇ ਪਈ ਰੇਤ ਨੂੰ ਆਪਣੇ ਹੱਕ ਵਿਚ ਵਰਤ ਸਕਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇ ਸਰਕਾਰ ਇਸ ਸੰਬੰਧੀ ਕੋਈ ਫ਼ੈਸਲਾ ਨਹੀਂ ਕਰਦੀ, ਤਾਂ ਮੈਂ ਯਕੀਨ ਦਿਵਾਉਂਦਾ ਹਾਂ ਕਿ ਭਾਜਪਾ ਪੰਜਾਬ ਆਪਣੇ ਪੱਧਰ ’ਤੇ ਹੜ੍ਹ-ਪ੍ਰਭਾਵਿਤ ਕਿਸਾਨਾਂ ਦੀ ਪੂਰੀ ਮਦਦ ਕਰੇਗੀ।


ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਖੇਤਾਂ ਵਿਚੋਂ ਰੇਤ ਸਾਫ਼ ਕਰਵਾਉਣ ਵਿਚ ਹਰ ਸੰਭਵ ਸਹਿਯੋਗ ਦੇਵਾਂਗੇ ਅਤੇ ਉਹ ਰੇਤ ਵੀ ਸਿਰਫ਼ ਉਸੇ ਕਿਸਾਨ ਦੀ ਹੋਵੇਗੀ। ਭਾਜਪਾ ਪੰਜਾਬ ਦਾ ਸਪੱਸ਼ਟ ਸਟੈਂਡ ਹੈ ਕਿ ਇਹ ਸਮਾਂ ਰਾਜਨੀਤੀ ਦਾ ਨਹੀਂ, ਸਗੋਂ ਪੰਜਾਬ ਦੇ ਹੜ੍ਹ-ਪ੍ਰਭਾਵਿਤ ਲੋਕਾਂ ਦੇ ਦੁੱਖ ਸਾਂਝੇ ਕਰਨ ਅਤੇ ਉਨ੍ਹਾਂ ਦੇ ਜ਼ਖ਼ਮ ਭਰਨ ਦਾ ਹੈ। ਭਾਜਪਾ ਪੰਜਾਬ ਹਮੇਸ਼ਾ ਆਪਣੇ ਕਿਸਾਨਾਂ ਅਤੇ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ