ਪੰਜਾਬ ਕੈਬਨਿਟ ਦੀ ਮੀਟਿੰਗ, ਹਸਪਤਾਲ ਤੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਜੁੜੇ ਮੁੱਖ ਮੰਤਰੀ ਮਾਨ





ਚੰਡੀਗੜ੍ਹ, 8 ਸਤੰਬਰ- ਪੰਜਾਬ ਕੈਬਨਿਟ ਦੀ ਇਕ ਮਹੱਤਵਪੂਰਨ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ’ਤੇ ਹੋ ਰਹੀ ਹੈ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਿਲ ਹੋਏ ਹਨ। ਇਸ ਮੀਟਿੰਗ ਵਿਚ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਇਕ ਵੱਡਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮਾਈਨਿੰਗ ਨੀਤੀ ਵਿਚ ਬਦਲਾਅ ਲਗਭਗ ਤੈਅ ਹਨ। ਨਵੀਂ ਨੀਤੀ ਤਹਿਤ, ‘ਮੇਰਾ ਖੇਤ, ਮੇਰੀ ਰੇਤ’ ਨੀਤੀ ਲਾਗੂ ਕੀਤੀ ਜਾ ਸਕਦੀ ਹੈ, ਜਿਸ ਤਹਿਤ ਕਿਸਾਨਾਂ ਨੂੰ ਆਪਣੇ ਖੇਤਾਂ ਵਿਚੋਂ ਰੇਤ ਕੱਢਣ ਦੀ ਇਜਾਜ਼ਤ ਹੋਵੇਗੀ ਅਤੇ ਮਾਲਕੀ ਅਧਿਕਾਰ ਵੀ ਉਨ੍ਹਾਂ ਕੋਲ ਹੀ ਰਹਿਣਗੇ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇਕ ਪ੍ਰੈਸ ਕਾਨਫਰੰਸ ਕਰਨਗੇ।