JALANDHAR WEATHER

ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਪੰਜਾਬ ਦੇ ਨਾਲ ਹੈ ਖੜ੍ਹੀ- ਅਰਸ਼ਦੀਪ ਸਿੰਘ ਕਲੇਰ

ਸਨੌਰ, (ਪਟਿਆਲਾ), 8 ਸਤੰਬਰ- ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਇਸ ਔਖੇ ਹਾਲਾਤ ਵਿਚ ਲੋੜਵੰਦਾਂ ਦੀ ਸੇਵਾ ਕਰਨ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕੀਤਾ। ਉਨ੍ਹਾਂ ਵਲੋਂ ਹੋਰਨਾਂ ਅਕਾਲੀ ਆਗੂਆਂ ਸਮੇਤ ਅੱਜ ਵਿਧਾਨ ਸਭਾ ਹਲਕਾ ਸਨੌਰ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਤਾਂ ਜੋ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੌਕੇ ਜਸਮੇਰ ਸਿੰਘ ਲਾਛੜੂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕ੍ਰਿਸ਼ਨ ਸਿੰਘ ਸਨੌਰ ਅਤੇ ਫੌਜਿੰਦਰ ਸਿੰਘ ਮੁਖਮੈਲਪੁਰ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ