ਸਕੂਲ ਅਧਿਆਪਕ ਸਮੇਤ ਤਿੰਨ ਤਸਕਰ ਕਾਬੂ, 8 ਕਿਲੋਗ੍ਰਾਮ ਹੈਰੋਇਨ ਬਰਾਮਦ

ਅੰਮ੍ਰਿਤਸਰ, 8 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਨੇ ਇਕ ਨਿੱਜੀ ਸਕੂਲ ਦੇ ਅਧਿਆਪਕ ਸਮੇਤ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ 8 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਹ ਸਾਰੇ ਸਰਹੱਦੀ ਖੇਤਰ ਅਜਨਾਲਾ ਖੇਤਰ ਦੇ ਰਹਿਣ ਵਾਲੇ ਹਨ, ਜੋ ਕਿ ਆਪਣੇ ਵਿਦੇਸ਼ੀ ਆਕਾ ਦੇ ਕਹਿਣ ’ਤੇ ਹੈਰੋਇਨ ਦੀ ਸਪਲਾਈ ਕਰ ਰਹੇ ਸਨ। ਇਹ ਖੁਲਾਸਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਪ੍ਰੈਸ ਕਾਨਫਰੰਸ ਵਿਚ ਕੀਤਾ ਗਿਆ ਹੈ।