ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹਾਂ ਨੂੰ ਲੈ ਕੇ ਅਹਿਮ ਪ੍ਰੈਸ ਕਾਨਫਰੰਸ

ਚੰਡੀਗੜ੍ਹ, 8 ਸਤੰਬਰ-ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹਾਂ ਨੂੰ ਲੈ ਕੇ ਅਹਿਮ ਪ੍ਰੈਸ ਕਾਨਫਰੰਸ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਨਾਲ ਬਹੁਤ ਨੁਕਸਾਨ ਹੋਇਆ ਹੈ ਤੇ ਜਦੋਂ ਵੀ ਕਿਤੇ ਮੁਸੀਬਤ ਆਈ ਹੈ ਤਾਂ ਪੰਜਾਬੀਆਂ ਨੇ ਵੱਧ ਚੜ੍ਹ ਕੇ ਸੇਵਾ ਕੀਤੀ ਹੈ ਤੇ ਹੁਣ ਪੰਜਾਬ ਦੀ ਵੀ ਸੈਂਟਰ ਗੌਰਮਿੰਟ ਨੂੰ ਮਦਦ ਕਰਨੀ ਚਾਹੀਦੀ ਹੈ। ਕੱਲ੍ਹ ਪ੍ਰਧਾਨ ਮੋਦੀ ਜੀ ਪੰਜਾਬ ਆ ਰਹੇ ਹਨ, ਉਹ ਪੰਜਾਬ ਦੇ ਹੜ੍ਹ ਪ੍ਰਵਾਵਿਤਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਦੇਣ।