ਹਾਕੀ ਏਸ਼ੀਆ ਕੱਪ ਜਿੱਤਣ ਤੋਂ ਬਾਅਦ ਅੰਮ੍ਰਿਤਸਰ ਹਵਾਈ ਅੱਡੇ ਪੁੱਜਣ 'ਤੇ ਖਿਡਾਰੀਆਂ ਦਾ ਭਰਵਾਂ ਸਵਾਗਤ

.jpeg)
.jpeg)
.jpeg)
.jpeg)

ਰਾਜਾਸਾਂਸੀ, 8 ਸਤੰਬਰ (ਹਰਦੀਪ ਸਿੰਘ ਖੀਵਾ)-ਹਾਕੀ ਏਸ਼ੀਆ ਕੱਪ ਜਿੱਤਣ ਤੋਂ ਬਾਅਦ ਪੰਜਾਬ ਨਾਲ ਸਬੰਧਿਤ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੇ ਹਾਕੀ ਖਿਡਾਰੀਆਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਜਾਬ ਹਾਕੀ ਐਸੋਸੀਏਸ਼ਨ, ਖੇਡ ਪ੍ਰੇਮੀਆਂ ਤੇ ਮਾਪਿਆਂ ਵਲੋਂ ਸਵਾਗਤ ਕੀਤਾ ਗਿਆ। ਅੰਮ੍ਰਿਤਸਰ ਹਵਾਈ ਅੱਡੇ ਉਤੇ ਕਪਤਾਨ ਹਰਮਨਪ੍ਰੀਤ ਸਿੰਘ ਤੋਂ ਇਲਾਵਾ ਮਨਪ੍ਰੀਤ ਸਿੰਘ, ਜੁਗਰਾਜ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ ਤੇ ਹਾਰਦਿਕ ਸਮੇਤ 6 ਖਿਡਾਰੀ ਪਹੁੰਚੇ। ਕਪਤਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਾਕੀ ਵਰਲਡ ਕੱਪ 2026 ਦੇਸ਼ ਦੀ ਝੋਲੀ ਵਿਚ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮੁੱਚੀ ਟੀਮ ਵਲੋਂ ਮਿਹਨਤ ਨਾਲ ਖੇਡਣ ਸਦਕਾ ਹੀ ਏਸ਼ੀਆ ਹੱਕ ਜਿੱਤਣ ਦਾ ਫਲ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਇਹ ਮਿਹਨਤ ਜਾਰੀ ਰਹੇਗੀ।