JALANDHAR WEATHER

ਬੀ.ਕੇ.ਯੂ. ਖੇਤੀ ਬਚਾਓ ਹਰਿਆਣਾ ਨੇ ਡੇਰਾ ਬਾਬਾ ਨਾਨਕ ਦਾ ਪਿੰਡ ਪੱਖੋਕੇ ਟਾਹਲੀ ਸਾਹਿਬ ਗੋਦ ਲਿਆ

ਡੇਰਾ ਬਾਬਾ ਨਾਨਕ, 8 ਸਤੰਬਰ (ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਤੇ ਸਰਹੱਦੀ ਇਲਾਕੇ ਅੰਦਰ ਆਏ ਭਾਰੀ ਹੜ੍ਹ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਵਾਸਤੇ ਅਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਸਾਰ ਲੈਣ ਲਈ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਬੀ.ਕੇ.ਯੂ. ਖੇਤੀ ਬਚਾਓ ਹਰਿਆਣਾ ਦੇ ਆਗੂ ਜਰਨੈਲ ਸਿੰਘ ਚਾਹਲ ਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਅੱਜ ਡੇਰਾ ਬਾਬਾ ਨਾਨਕ ਦੇ ਪਿੰਡ ਪੱਖੋਕੇ ਟਾਹਲੀ ਸਾਹਿਬ ਪੁੱਜੇ ਜਿਥੇ ਉਨ੍ਹਾਂ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤੇ ਹੜ੍ਹਾਂ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ ਗਿਆ। 

ਇਸ ਮੌਕੇ ਬੀ. ਕੇ. ਯੂ. ਖੇਤੀ ਬਚਾਓ ਹਰਿਆਣਾ ਤੇ ਪ੍ਰਧਾਨ ਜਰਨੈਲ ਸਿੰਘ ਚਾਹਲ ਵਲੋਂ ਡੇਰਾ ਬਾਬਾ ਨਾਨਕ ਦਾ ਪਿੰਡ ਪੱਖੋਕੇ ਟਾਹਲੀ ਸਾਹਿਬ ਨੂੰ ਗੋਦ ਲੈਣ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਜਰਨੈਲ ਸਿੰਘ ਚਾਹਲ ਨੇ ਕਿਹਾ ਕਿ ਉਨ੍ਹਾਂ ਵਲੋਂ ਇਸ ਪਿੰਡ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਕਣਕ ਬੀਜਣ ਤੋਂ ਲੈ ਕੇ ਕਣਕ ਪੱਕਣ ਤੱਕ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਭਾਵੇਂ ਉਹ ਕਣਕ ਦੀ ਹੋਵੇ, ਡੀਜ਼ਲ ਦੀ ਹੋਵੇ, ਖਾਦਾਂ ਦੀ ਹੋਵੇ ਜਾਂ ਕਿਸੇ ਵੀ ਚੀਜ਼ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਵਲੋਂ ਪਿੰਡ ਪੱਖੋਕੇ ਟਾਹਲੀ ਸਾਹਿਬ ਨੂੰ ਗੋਦ ਲੈਣ ਉਤੇ ਜਰਨੈਲ ਸਿੰਘ ਚਾਹਲ ਤੇ ਉਨ੍ਹਾਂ ਦੇ ਸਾਥੀਆਂ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ