JALANDHAR WEATHER

ਹੜ੍ਹ ਪੀੜਤਾਂ ਦੀ ਸਰਕਾਰ ਕਰ ਰਹੀ ਹਰ ਸੰਭਵ ਮਦਦ - ਵਿਧਾਇਕ ਜਗਦੀਪ ਕੰਬੋਜ ਗੋਲਡੀ

ਮੰਡੀ ਲਾਧੂਕਾ, 8 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ। ਇਹ ਗੱਲ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਜੋਧਾ ਭੈਣੀ ਦੇ ਦੌਰੇ ਦੌਰਾਨ ਇਥੇ ਲੋਕਾਂ ਨੂੰ ਜਾਨਵਰਾਂ ਲਈ ਕੈਟਲ ਫੀਡ ਦੀ ਵੰਡ ਕਰਨ ਮੌਕੇ ਆਖੀ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਹੜ੍ਹ ਇਕ ਕੁਦਰਤੀ ਕਰੋਪੀ ਹੈ ਪਰ ਪੰਜਾਬ ਸਰਕਾਰ ਇਸ ਮੁਸ਼ਕਿਲ ਸਮੇਂ ਵਿਚ ਆਪਣੇ ਲੋਕਾਂ ਨਾਲ ਡੱਟ ਕੇ ਖੜ੍ਹੀ ਹੈ ਅਤੇ ਲੋਕਾਂ ਨੂੰ ਹਰ ਪ੍ਰਕਾਰ ਦੀ ਫੌਰੀ ਮਦਦ ਮੁਹੱਈਆ ਕਰਵਾ ਰਹੀ ਹੈ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਅੱਜ ਇਕ ਵੱਡਾ ਐਲਾਨ ਕੀਤਾ ਹੈ। ਵਿਧਾਇਕ ਨੇ ਕਿਹਾ ਕਿ ਹੁਣ ਹੜ੍ਹ ਦੇ ਪਾਣੀ ਨਾਲ ਆਈ ਰੇਤ ਕਿਸਾਨ ਦੀ ਹੋਵੇਗੀ ਅਤੇ ਉਹ ਇਸ ਨੂੰ ਵੇਚ ਵੀ ਸਕਣਗੇ। ਇਸ ਤੋਂ ਬਿਨ੍ਹਾਂ ਸਰਕਾਰ ਵਲੋਂ ਹੜ੍ਹ ਨਾਲ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵਿਚ ਵੀ ਵਾਧਾ ਕੀਤਾ ਗਿਆ ਹੈ। ਮਕਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਵੀ ਸਰਕਾਰ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਸਬੰਧੀ ਗਿਰਦਾਵਰੀ ਕਰਵਾਉਣ ਦੇ ਹੁਕਮ ਪਹਿਲਾਂ ਹੀ ਕਰ ਦਿੱਤੇ ਗਏ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ