ਅਜਨਾਲਾ ਤੇ ਲੋਪੋਕੇ ਖੇਤਰ ਦੇ ਸਕੂਲ ਤੇ ਕਾਲਜ 12 ਸਤੰਬਰ ਤੱਕ ਰਹਿਣਗੇ ਬੰਦ

ਅਜਨਾਲਾ, 8 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆਏ ਭਿਆਨਕ ਹੜ੍ਹਾਂ ਕਾਰਨ ਭਾਵੇਂ ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਅਤੇ ਕਾਲਜਾਂ ਨੂੰ ਮੁੜ ਖੋਲ੍ਹ ਦਿੱਤਾ ਗਿਆ ਹੈ ਪਰ ਜ਼ਿਲ੍ਹਾ ਅੰਮ੍ਰਿਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ ਅਤੇ ਲੋਪੋਕੇ ਅਧੀਨ ਆਉਂਦੇ ਸਾਰੇ ਸਰਕਾਰੀ, ਪ੍ਰਾਈਵੇਟ ਸਕੂਲ ਅਤੇ ਕਾਲਜ 12 ਸਤੰਬਰ ਤੱਕ ਬੰਦ ਰਹਿਣਗੇI ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਦਿੱਤੀI