JALANDHAR WEATHER

ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸੇਵਾ ਕਰੇਗੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ - ਜਥੇ. ਝੀਂਡਾ

ਕਰਨਾਲ, 8 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਅੱਜ ਏ.ਡੀ.ਸੀ. ਸ੍ਰੀ ਅੰਮ੍ਰਿਤਸਰ ਸਾਹਿਬ ਬੀਬੀ ਅਮਨਦੀਪ ਕੌਰ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵਲੋਂ ਡੀ.ਸੀ. ਸਾਹਿਬ ਦੇ ਨਾਮ ਇਕ ਮੰਗ-ਪੱਤਰ ਸੌਂਪਿਆ ਗਿਆ l ਏ.ਡੀ.ਸੀ. ਸ੍ਰੀ ਅੰਮ੍ਰਿਤਸਰ ਸਾਹਿਬ ਬੀਬੀ ਅਮਨਦੀਪ ਕੌਰ ਵਲੋਂ ਮੰਗ-ਪੱਤਰ ਨੂੰ ਪ੍ਰਵਾਨ ਕਰਦਿਆਂ ਡੀ. ਸੀ. ਵਲੋਂ ਅੰਮ੍ਰਿਤਸਰ ਸਾਹਿਬ ਦੇ ਇਲਾਕੇ ਵਿਚ ਸੇਵਾ ਕਰਨ ਲਈ ਉਨ੍ਹਾਂ ਨੂੰ ਅਪੀਲ ਕੀਤੀ। ਉਕਤ ਜਾਣਕਾਰੀ ਦਿੰਦਿਆਂ ਜਥੇ. ਝੀਂਡਾ ਨੇ ਕਿਹਾ ਕਿ ਕੱਲ੍ਹ 11 ਵਜੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੁੱਖ ਦਫਤਰ ਕੁਰੂਕਸ਼ੇਤਰ ਵਿਖੇ ਹਰਿਆਣਾ ਦੀ ਸਮੂਹ ਸੰਗਤ ਦੀ ਇਕ ਮੀਟਿੰਗ ਰੱਖੀ ਗਈ ਹੈ, ਜਿਸ ਵਿਚ ਰਾਹਤ ਕਾਰਜਾਂ ਸਬੰਧੀ ਵਿਚਾਰਾਂ ਹੋਣਗੀਆਂ ਅਤੇ ਜਲਦ ਹੀ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਦੇ ਪ੍ਰਭਾਵਿਤ ਇਲਾਕਿਆਂ ਵਿਚ ਮੁੜ ਵਸੇਬੇ ਲਈ ਲੋੜੀਂਦੇ ਕਾਰਜ ਕੀਤੇ ਜਾਣਗੇ ਤਾਂ ਜੋ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਚੰਗੀ ਰਾਹਤ ਮਿਲ ਸਕੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ