ਨਿਪਾਲ ਦੇ ਗ੍ਰਹਿ ਮੰਤਰੀ ਰਮੇਸ਼ ਲੇਖਕ ਨੇ ਦਿੱਤਾ ਅਸਤੀਫ਼ਾ

ਕਾਠਮੰਡੂ, 8 ਸਤੰਬਰ (ਪੀ.ਟੀ.ਆਈ.)-ਨਿਪਾਲੀ ਕਾਂਗਰਸ ਦੇ ਸੂਤਰਾਂ ਨੇ ਦੱਸਿਆ ਕਿ ਸੋਸ਼ਲ ਮੀਡੀਆ ਸਾਈਟਾਂ 'ਤੇ ਸਰਕਾਰ ਦੀ ਪਾਬੰਦੀ ਨੂੰ ਲੈ ਕੇ ਕਾਠਮੰਡੂ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਹੋਏ ਹਿੰਸਕ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਨਿਪਾਲ ਦੇ ਗ੍ਰਹਿ ਮੰਤਰੀ ਰਮੇਸ਼ ਲੇਖਕ ਨੇ ਸੋਮਵਾਰ ਨੂੰ ਅਸਤੀਫ਼ਾ ਦੇ ਦਿੱਤਾ। ਰਾਜਧਾਨੀ ਅਤੇ ਹੋਰ ਸ਼ਹਿਰਾਂ ਨੂੰ ਹਿਲਾ ਕੇ ਰੱਖ ਦੇਣ ਵਾਲੇ ਨੌਜਵਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਿਸ ਗੋਲੀਬਾਰੀ ਵਿਚ 19 ਲੋਕਾਂ ਦੇ ਮਾਰੇ ਜਾਣ ਅਤੇ ਸੈਂਕੜੇ ਜ਼ਖਮੀ ਹੋਣ ਤੋਂ ਬਾਅਦ ਉਨ੍ਹਾਂ ਨੇ ਨੈਤਿਕ ਆਧਾਰ 'ਤੇ ਅਸਤੀਫ਼ਾ ਦੇ ਦਿੱਤਾ। ਸੂਤਰਾਂ ਨੇ ਦੱਸਿਆ ਕਿ ਗੱਠਜੋੜ ਸਰਕਾਰ ਵਿਚ ਨਿਪਾਲੀ ਕਾਂਗਰਸ ਪਾਰਟੀ ਦੀ ਨੁਮਾਇੰਦਗੀ ਕਰਨ ਵਾਲੇ ਗ੍ਰਹਿ ਮੰਤਰੀ ਲੇਖਕ ਨੇ ਨੈਤਿਕ ਆਧਾਰ 'ਤੇ ਅਸਤੀਫ਼ਾ ਦੇ ਦਿੱਤਾ ਹੈ।