JALANDHAR WEATHER

ਜ਼ਿਲ੍ਹੇ 'ਚ ਹੜ੍ਹ ਨਾਲ 145 ਪਿੰਡਾਂ ਦੇ 17574 ਹੈਕਟੇਅਰ ਰਕਬੇ 'ਚ ਫ਼ਸਲਾਂ ਪ੍ਰਭਾਵਿਤ ਹੋਈਆਂ

ਕਪੂਰਥਲਾ, 8 ਸਤੰਬਰ (ਅਮਰਜੀਤ ਕੋਮਲ)-ਜ਼ਿਲ੍ਹੇ ਦੇ ਮੰਡ ਖੇਤਰ ਵਿਚ ਆਏ ਹੜ੍ਹ ਤੇ ਬਾਰਿਸ਼ਾਂ ਕਾਰਨ 145 ਪਿੰਡ ਪ੍ਰਭਾਵਿਤ ਹੋਏ ਹਨ ਤੇ ਇਨ੍ਹਾਂ ਪਿੰਡਾਂ ਦੀਆਂ 17574 ਹੈਕਟੇਅਰ ਰਕਬੇ ਵਿਚ ਬੀਜੀਆਂ ਫ਼ਸਲਾਂ ਹੜ੍ਹ ਦੀ ਮਾਰ ਹੇਠ ਆ ਚੁੱਕੀਆਂ ਹਨ। ਸਰਕਾਰ ਵਲੋਂ ਜਾਰੀ ਕੀਤੀ ਗਈ ਸੂਚਨਾ ਅਨੁਸਾਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ 5728 ਲੋਕ ਹੜ੍ਹ ਦੀ ਮਾਰ ਹੇਠ ਆਏ ਹਨ ਤੇ ਹੜ੍ਹ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਤੇ ਅਜੇ ਵੀ ਮੰਡ ਖੇਤਰ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਐਸ.ਡੀ.ਆਰ.ਐਫ. ਦੀਆਂ ਦੋ ਟੀਮਾਂ ਕੰਮ ਕਰ ਰਹੀਆਂ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ