JALANDHAR WEATHER

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਨੇਵੀ ਚਿਲਡਰਨ ਸਕੂਲ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 8 ਸਤੰਬਰ - ਦਿੱਲੀ ਦੇ ਨੇਵੀ ਚਿਲਡਰਨ ਸਕੂਲ ਦੇ ਵਿਦਿਆਰਥੀਆਂ ਦਾ ਇਕ ਸਮੂਹ ਰੱਖਿਆ ਮੰਤਰਾਲੇ ਪਹੁੰਚਿਆ, ਜਿੱਥੇ ਉਨ੍ਹਾਂ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਸਕੂਲ ਦੇ ਡਾਇਮੰਡ ਜੁਬਲੀ ਸਮਾਰੋਹ ਦੇ ਹਿੱਸੇ ਵਜੋਂ ਆਯੋਜਿਤ ਕੀਤੀ ਗਈ ਸੀ। ਇਸ ਮੌਕੇ 'ਤੇ ਸਕੂਲ ਦੇ ਪ੍ਰਿੰਸੀਪਲ ਵੀ ਵਿਦਿਆਰਥੀਆਂ ਨਾਲ ਮੌਜੂਦ ਸਨ।

ਰੱਖਿਆ ਮੰਤਰੀ ਨੇ ਵਿਦਿਆਰਥੀਆਂ ਅਤੇ ਪ੍ਰਿੰਸੀਪਲ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਿੱਖਿਆ ਦੇ ਨਾਲ-ਨਾਲ, ਜ਼ਿੰਦਗੀ ਵਿਚ ਇਮਾਨਦਾਰੀ, ਨਿਮਰਤਾ, ਤਾਕਤ,ਸਮਰਪਣ , ਸਤਿਕਾਰ ਅਤੇ ਰਾਸ਼ਟਰੀ ਸਵੈਮਾਣ ਦੀ ਭਾਵਨਾ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਹਮੇਸ਼ਾ ਉਦੇਸ਼ਪੂਰਨ ਸੁਪਨੇ ਦੇਖੋ ਅਤੇ ਸਮਰਪਣ ਅਤੇ ਸਖ਼ਤ ਮਿਹਨਤ ਨਾਲ ਆਪਣੇ ਟੀਚਿਆਂ ਨੂੰ ਪ੍ਰਾਪਤ ਕਰੋ। ਰਾਜਨਾਥ ਸਿੰਘ ਨੇ ਵਿਸ਼ੇਸ਼ ਤੌਰ 'ਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਛੋਟੀ ਉਮਰ ਵਿਚ ਪ੍ਰਾਪਤ ਕੀਤੇ ਚੰਗੇ ਸਸਕਾਰ ਅਤੇ ਚਰਿੱਤਰ ਨਿਰਮਾਣ ਭਵਿੱਖ ਵਿਚ ਜ਼ਿੰਮੇਵਾਰ ਨਾਗਰਿਕ ਬਣਨ ਦੀ ਨੀਂਹ ਰੱਖਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ