ਮੈਂ ਪੰਜਾਬ ’ਚ ਪ੍ਰਧਾਨ ਮੰਤਰੀ ਜੀ ਦਾ ਕਰਦਾ ਹਾਂ ਸਵਾਗਤ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 9 ਸਤੰਬਰ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਰ ਰਾਤ ਟਵੀਟ ਕਰ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਪੰਜਾਬ ਆ ਰਹੇ ਹਨ, ਮੈਂ ਉਨ੍ਹਾਂ ਦਾ ਸਵਾਗਤ ਕਰਦਾ ਹਾਂ। ਮੇਰੀ ਸਿਹਤ ਠੀਕ ਨਹੀਂ ਹੈ, ਨਹੀਂ ਤਾਂ ਮੈਂ ਖੁਦ ਆ ਕੇ ਉਨ੍ਹਾਂ ਲਈ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਨਿਰੀਖਣ ਕਰਨ ਦਾ ਪ੍ਰਬੰਧ ਕਰਦਾ। ਮੈਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਜੀ ਇਸ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਲਈ ਪੰਜਾਬ ਅਤੇ ਪੰਜਾਬੀਆਂ ਨੂੰ ਰਾਹਤ ਦੇਣ ਲਈ ਕੁਝ ਵਧੀਆ ਪੈਕੇਜ ਜਾਂ ਐਲਾਨ ਕਰਨਗੇ।