ਪੰਜਾਬ ਤੇ ਹਿਮਾਚਲ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 9 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਪ ਰਾਸ਼ਟਰਪਤੀ ਚੋਣ ਲਈ ਵੋਟ ਪਾਉਣ ਤੋਂ ਬਾਅਦ ਪੰਜਾਬ ਤੇ ਹਿਮਾਚਲ ’ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਰਵਾਨਾ ਹੋ ਗਏ। ਉਨ੍ਹਾਂ ਟਵੀਟ ਕਰ ਇਸ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹੜ੍ਹਾਂ ਅਤੇ ਜ਼ਮੀਨ ਖਿਸਕਣ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲੈਣ ਲਈ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਲਈ ਰਵਾਨਾ ਹੋ ਰਿਹਾ ਹਾਂ। ਭਾਰਤ ਸਰਕਾਰ ਇਸ ਦੁਖਦਾਈ ਘੜੀ ਵਿਚ ਪ੍ਰਭਾਵਿਤ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।