ਉਪ ਰਾਸ਼ਟਰਪਤੀ ਚੋਣਾਂ: ਵੱਖ ਵੱਖ ਆਗੂਆਂ ਨੇ ਪਾਈ ਵੋਟ



ਨਵੀਂ ਦਿੱਲੀ, 9 ਸਤੰਬਰ- 15ਵੇਂ ਉਪ ਰਾਸ਼ਟਰਪਤੀ ਲਈ ਵੋਟਿੰਗ ਜਾਰੀ ਹੈ। ਸੰਸਦ ਵਿਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ। ਪ੍ਰਧਾਨ ਮੰਤਰੀ ਮੋਦੀ ਨੇ ਪਹਿਲੀ ਵੋਟ ਪਾਈ। ਇਸ ਤੋਂ ਬਾਅਦ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਸੋਨੀਆ ਗਾਂਧੀ, ਪਿ੍ਅੰਕਾ ਗਾਂਧੀ, ਭਾਜਪਾ ਪ੍ਰਧਾਨ ਜੇ.ਪੀ. ਨੱਢਾ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਵੱਖ ਵੱਖ ਨੇਤਾਵਾਂ ਨੇ ਆਪਣੀ ਵੋਟ ਦੀ ਵਰਤੋਂ ਕੀਤੀ।